11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੌਮੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਲਈ ਪਸੰਦੀਦਾ ਮੰਜ਼ਿਲ ਵਜੋਂ ਉੱਭਰਿਆ ਸੇਂਟ ਸੋਲਜਰ ਲਾਅ ਕਾਲਜ

ਜਲੰਧਰ, 10 ਅਗਸਤ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਇੱਕ ਵਾਰ ਫਿਰ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਸ਼ਾਨਦਾਰ ਪਛਾਣ ਕਾਇਮ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਡਾ.

ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਇੱਕ ਵਾਰ ਫਿਰ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਸ਼ਾਨਦਾਰ ਪਛਾਣ ਕਾਇਮ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਡਾ. ਐਸ.ਸੀ. ਸ਼ਰਮਾ ਨੇ ਕਿਹਾ ਕਿ ਸੰਸਥਾ ਵੱਲੋਂ ਮਿਆਰੀ ਸਿੱਖਿਆ ਦੇ ਨਾਲ ਖਿਡਾਰੀਆਂ ਨੂੰ ਅਨੁਕੂਲ ਅਤੇ ਸਹਿਯੋਗੀ ਮਾਹੌਲ ਪ੍ਰਦਾਨ ਕਰਨ ਦੀ ਲਗਾਤਾਰ ਵਚਨਬੱਧਤਾ ਨੇ ਇਸ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਵਿੱਚ ਇੱਕ ਪ੍ਰਤਿਸ਼ਠਿਤ ਸੰਸਥਾ ਵਜੋਂ ਪਛਾਣ ਦੁਆਈ ਹੈ। ਇਸੇ ਭਰੋਸੇ ਅਤੇ ਪ੍ਰਸਿੱਧੀ ਦੇ ਨਤੀਜੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਖਿਡਾਰੀਆਂ ਲਈ ਸੇਂਟ ਸੋਲਜਰ ਲਾਅ ਕਾਲਜ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੌਜੂਦਾ ਸਮੇਂ ਲਾਅ ਕਾਲਜ ਵਿੱਚ ਇੱਕ ਓਲੰਪੀਅਨ, ਦੋ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਅਤੇ ਛੇ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਕਾਨੂੰਨ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹ ਸੰਸਥਾ ਦੀ ਅਕਾਦਮਿਕ ਉੱਤਮਤਾ ਅਤੇ ਖੇਡ ਪ੍ਰਤਿਭਾ ਦੇ ਵਿਲੱਖਣ ਸੁਮੇਲ ਨੂੰ ਦਰਸਾਉਂਦਾ ਹੈ। ਸੇਂਟ ਸੋਲਜਰ ਲਾਅ ਕਾਲਜ ਵ ਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੀਆਂ ਪ੍ਰਮੁੱਖ ਖਿਡਾਰਨਾਂ ਵਿੱਚ ਸ਼ਿਫਟ ਕੌਰ ਸਮਰਾ ਸ਼ਾਮਲ ਹਨ, ਜਿਨ੍ਹਾਂ ਨੇ ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਸਾਲ 2025 ਵਿੱਚ ਏਸ਼ੀਆਈ ਪੱਧਰ ’ਤੇ ਸੋਨੇ ਦਾ ਤਮਗਾ ਜਿੱਤਿਆ। ਇੱਕ ਹੋਰ ਉੱਘੇ ਖਿਡਾਰੀ ਅਭੈ ਸਿੰਘ ਸੇਖੋਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕਰਦਿਆਂ 2025 ਵਿੱਚ ਏਸ਼ੀਆਈ ਕਾਂਸੀ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਗੁਰਸਿਦਕ ਕੌਰ ਖੋਸਾ ਨੇ ਆਈਐਸਐਸਐਫ ਜੂਨੀਅਰ ਵਰਲਡ ਕੱਪ 2026 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਸ਼ੁਕਲਾ ਅਤੇ ਅਨੁਸ਼ਕਾ ਲੋਵਾਂਸ਼ੀ ਨੇ ਆਲ ਇੰਡੀਆ ਜੀ.ਵੀ. ਮਾਵਲਾਂਕਰ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦੇ ਤਮਗੇ ਜਿੱਤੇ । ਨੰਦਨੀ ਪਰਾਸ਼ਰ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 2026 ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਦੇਵ ਬੰਧੂ ਨੇ ਨੈਸ਼ਨਲ ਪਿਸਟਲ ਚੈਂਪੀਅਨਸ਼ਿਪ 2026 ਵਿੱਚ ਭਾਗ ਲਿਆ। ਅਮ੍ਰਿਤਪਾਲ ਸਿੰਘ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ, ਜਦਕਿ ਮ੍ਰਿਦੁਲ ਕੇਸ਼ਵ ਨੇ ਨੈਸ਼ਨਲ ਓਪਨ ਪਿਸਟਲ ਚੈਂਪੀਅਨਸ਼ਿਪ 2026 ਵਿੱਚ ਭਾਗ ਲਿਆ। ਗਰੁੱਪ ਚੇਅਰਪਰਸਨ ਸੰਗੀਤਾ ਚੋਪੜਾ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੀਆਂ ਉਪਲਬਧੀਆਂ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸੰਸਥਾ ਨੌਜਵਾਨ ਖਿਡਾਰੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਖੇਡ ਪ੍ਰਤਿਭਾ ਨੂੰ ਜਾਰੀ ਰੱਖਣ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਪ੍ਰਦਾਨ ਕਰ ਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।