12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖ਼ਾਲਸਾ ਏਡ ਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਸੇਵਾ

ਜਲੰਧਰ, 11 ਅਗਸਤ (ਸਟਾਫ ਰਿਪੋਰਟਰ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਲਈ ਕੀਤੇ ਜਾ ਰਹੇ ਸਾਂਝੇ ਉਪਰਾਲਿਆਂ ਤਹਿਤ ਖਾਲਸਾ ਏਡ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵੱਲੋਂ ਵੱਖ-ਵੱਖ ਖੇਤਰਾਂ ’ਚ ਬੂਟੇ ਲਗਾਉਣ ਦੀ ਸੇਵਾ ਕੀਤੀ ਗਈ । ਇਸ ਸੇਵਾ ਦੌਰਾਨ ਸੰਸਥਾਵਾਂ ਨਾਲ ਜੁੜੇ ਵਾਲੰਟੀਅਰਾਂ ਅਤੇ ਅਹੁਦੇਦਾਰਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ।

ਅਜੀਤ ਡੈਸਕ 12-08-2026
ਜਲੰਧਰ, 11 ਅਗਸਤ (ਸਟਾਫ ਰਿਪੋਰਟਰ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਲਈ ਕੀਤੇ ਜਾ ਰਹੇ ਸਾਂਝੇ ਉਪਰਾਲਿਆਂ ਤਹਿਤ ਖਾਲਸਾ ਏਡ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵੱਲੋਂ ਵੱਖ-ਵੱਖ ਖੇਤਰਾਂ ’ਚ ਬੂਟੇ ਲਗਾਉਣ ਦੀ ਸੇਵਾ ਕੀਤੀ ਗਈ । ਇਸ ਸੇਵਾ ਦੌਰਾਨ ਸੰਸਥਾਵਾਂ ਨਾਲ ਜੁੜੇ ਵਾਲੰਟੀਅਰਾਂ ਅਤੇ ਅਹੁਦੇਦਾਰਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ । ਇਸ ਮੌਕੇ ਖਾਲਸਾ ਏਡ ਦੇ ਸੀਨੀਅਰ ਆਗੂ ਲਖਵੀਰ ਸਿੰਘ ਰਿੰਪਾ ਨੇ ਦੱਸਿਆ ਕਿ ਖਾਲਸਾ ਏਡ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵੱਲੋਂ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਵਾਤਾਵਰਣ ਦੀ ਸੰਭਾਲ ਨੂੰ ਵੀ ਸੇਵਾ ਦਾ ਮਹੱਤਵਪੂਰਨ ਹਿੱਸਾ ਬਣਾਉਂਦਿਆਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਣ ਨੂੰ ਦਰਪੇਸ਼ ਚੁਣੌਤੀਆਂ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਦੱਸਿਆ ਕਿ ਇਸ ਮੌਕੇ ਫਲਦਾਰ ਅਤੇ ਛਾਂਦਾਰ ਪੌਦਿਆਂ ਦਾ ਲੰਗਰ ਲਗਾਇਆ ਗਿਆ, ਜਿਸ ਰਾਹੀਂ ਲੋਕਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਆਮ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਕੁਦਰਤ ਦੀ ਸੰਭਾਲ ਨਾਲ ਜੋੜਨਾ ਵੀ ਹੈ। ਲਖਵੀਰ ਸਿੰਘ ਰਿੰਪਾ ਨੇ ਕਿਹਾ ਕਿ ਇੱਕ ਬੂਟਾ ਲਗਾਉਣਾ ਭਵਿੱਖ ਲਈ ਇੱਕ ਬਿਹਤਰ ਵਾਤਾਵਰਣ ਦੀ ਨੀਂਹ ਰੱਖਣ ਦੇ ਬਰਾਬਰ ਹੈ। ਰੁੱਖ ਸਾਨੂੰ ਸਾਫ਼ ਹਵਾ, ਛਾਂ ਅਤੇ ਕੁਦਰਤੀ ਸੰਤੁਲਨ ਪ੍ਰਦਾਨ ਕਰਦੇ ਹਨ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ ।
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੂਬਾ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਪ੍ਰਦਾਨ ਅਗਲੀ ਖ਼ਬਰ ਮਾਡਲ ਹਾਊਸ ਦੀ ਚਾਵਲਾ ਡੇਅਰੀ ’ ਚੋਂ ਫੜੇ ਇਕ ਟਨ ਪਨੀਰ ਦਾ ਸੈਂਪਲ ਹੋਇਆ ਫੇਲ੍ਹ , ਅਦਾਲਤ ’ ਚ ਦਾਇਰ ਹੋਵੇਗਾ ਕੇਸ ਸਿਹਤ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।