12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੁਲਿਸ ਵਲੋਂ ਚੋਰੀ ਦੇ 4 ਮੋਟਰਸਾਈਕਲਾਂ ਤੇ 1 ਸਕੂਟਰੀ ਸਮੇਤ 2 ਦੋਸ਼ੀ ਕਾਬੂ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਦੋਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸ਼ਾਹਕੋਟ, 11 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ. ਐਸ.

ਅਜੀਤ ਡੈਸਕ 12-08-2026
ਸ਼ਾਹਕੋਟ, 11 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਵਲੋਂ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ 2 ਮੁਲਜ਼ਮਾਂ ਨੂੰ ਚੋਰੀਸ਼ੁਦਾ 4 ਮੋਟਰਸਾਈਕਲਾਂ ਅਤੇ 1 ਸਕੂਟਰੀ ਸਮੇਤ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸ਼ਾਹਕੋਟ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਨੇ ਏ.ਐਸ.ਆਈ. ਬਗੀਚਾ ਸਿੰਘ ਚੌਂਕੀ ਮਲਸੀਆਂ ਅਤੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮਲਸੀਆਂ ਵਲੋਂ ਆ ਰਹੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਜੈਮਲ ਸਿੰਘ ਵਾਸੀ ਬੋਪਾਰਾਏ ਕਲਾਂ ਥਾਣਾ ਸਦਰ ਨਕੋਦਰ ਅਤੇ ਅਮਿਤ ਉਰਫ਼ ਆਸ਼ੂ ਪੁੱਤਰ ਦਲਜੀਤ ਰਾਮ ਵਾਸੀ ਟੁਰਨਾ ਥਾਣਾ ਲੋਹੀਆਂ ਦੱਸੇ। ਪੁਲਿਸ ਵਲੋਂ ਮੋਟਰਸਾਈਕਲ ਦੀ ਮਾਲਕੀ ਸਬੰਧੀ ਦਸਤਾਵੇਜ਼ ਮੰਗਣ ’ਤੇ ਕੋਈ ਕਾਗਜ਼ਾਤ ਪੇਸ਼ ਨਹੀਂ ਕਰ ਸਕੇ। ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਉਕਤ ਮੋਟਰਸਾਈਕਲ ਉਨ੍ਹਾਂ ਨੇ ਮਲਸੀਆਂ ਤੋਂ ਚੋਰੀ ਕੀਤਾ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸ਼ਾਹਕੋਟ ਵਿਖੇ ਮੁਕੱਦਮਾ ਦਰਜ ਕਰਕੇ ਗਗਨਦੀਪ ਸਿੰਘ ਉਰਫ਼ ਗਗਨ ਅਤੇ ਅਮਿਤ ਉਰਫ਼ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵਾਂ ਦੋਸ਼ੀਆਂ ਨੇ ਮੰਨਿਆ ਕਿ ਉਹ ਚੋਰੀਆਂ ਕਰਨ ਦੇ ਆਦੀ ਹਨ ਅਤੇ ਉਨ੍ਹਾਂ ਵੱਲੋਂ ਪਹਿਲਾਂ ਵੀ ਮੋਟਰਸਾਈਕਲ ਤੇ ਸਕੂਟਰੀਆਂ ਚੋਰੀ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਪਹਿਲਾਂ ਚੋਰੀ ਕੀਤੇ ਹੋਏ ਹੋਰ 3 ਮੋਟਰਸਾਈਕਲ ਅਤੇ 1 ਸਕੂਟਰੀ ਵੀ ਬਰਾਮਦ ਕੀਤੀ ਗਈ। ਬਰਾਮਦ ਕੀਤੇ ਵਾਹਨਾਂ ਵਿੱਚ ਮਲਸੀਆਂ ਤੋਂ ਚੋਰੀ ਕੀਤਾ ਬਿਨਾਂ ਨੰਬਰੀ ਸੀ.ਡੀ. ਡਾਨ ਮੋਟਰਸਾਈਕਲ, ਨਕੋਦਰ ਤੋਂ ਚੋਰੀ ਕੀਤੀ ਗਰੇਅ ਰੰਗ ਦੀ ਐਕਟਿਵਾ ਸਕੂਟਰੀ ਨੰਬਰ ਪੀ.ਬੀ.08-ਐਫ.ਪੀ.-4797, ਜਲੰਧਰ ਤੋਂ ਚੋਰੀ ਕੀਤਾ ਕਾਲੇ ਰੰਗ ਦਾ ਹੀਰੋ ਪੈਸ਼ਨ ਮੋਟਰਸਾਈਕਲ ਨੰਬਰ ਪੀ.ਬੀ.07-ਏ.ਕਿਊ.-2117, ਜਲੰਧਰ ਤੋਂ ਚੋਰੀ ਕੀਤਾ ਬਿਨਾਂ ਨੰਬਰੀ ਹੀਰੋ ਪੈਸ਼ਨ ਮੋਟਰਸਾਈਕਲ ਅਤੇ ਲਾਂਬੜਾ ਤੋਂ ਚੋਰੀ ਕੀਤਾ ਬਿਨਾਂ ਨੰਬਰੀ ਸਪਲੈਂਡਰ ਪਲੱਸ ਮੋਟਰਸਾਈਕਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਕਾਫ਼ੀ ਸ਼ਾਤਰ ਸਨ ਅਤੇ ਕਈ ਚੋਰੀਆਂ ਕਰਨ ਦੇ ਬਾਵਜੂਦ ਹੁਣ ਤੱਕ ਪੁਲਿਸ ਦੀ ਪਕੜ ਤੋਂ ਬਚੇ ਹੋਏ ਸਨ। ਦੋਵਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਾਰਡ ਨੰ. 7 ਦੇ ਸੀਵਰੇਜ ਸੰਕਟ ’ਤੇ ਨਿਗਮ ਦੀ ਬੇਰੁਖ਼ੀ ਖ਼ਿਲਾਫ਼ ਕੌਂਸਲਰ ਰਵਿੰਦਰ ਕੌਰ ਤੇ ਮੋਨੂੰ ਖਿੰਡਾ ਵੱਲੋਂ ਕਮਿਸ਼ਨਰ ਦਫ਼ਤ... ਅਗਲੀ ਖ਼ਬਰ ਨੌਗੱਜਾ ਨਜ਼ਦੀਕ ਨੀਂਹ ਪੱਥਰ ਸਮਾਗਮ ਦੌਰਾਨ ਪਾਰਕਿੰਗ ਲਈ ਸਾਢੇ 10 ਏਕੜ ਪੰਚਾਇਤੀ ਜ਼ਮੀਨ ਪ੍ਰਸ਼ਾਸਨ ਨੇ ਵਾਹ ਕੇ ਕੀਤੀ ਨਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।