14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਹਾੜੇ ਸੰਬੰਧੀ ਫੁੱਲ ਡਰੈੱਸ ਰਿਹਰਸਲ ਹੋਈ , ਡੀ . ਸੀ ...

ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।

ਫੁੱਲ ਡਰੈੱਲ ਰਿਹਰਸਲ ਦੌਰਾਨ ਪਰੇਡ ’ਚ ਹਿੱਸਾ ਲੈਂਦੇ ਹੋਏ ਨੀਮ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਟੁਕੜੀ। (ਸੱਜੇ) ਪਰੇਡ ਦੌਰਾਨ ਸਲਾਮੀ ਦਿੰਦੇ ਹੋਏ ਪੰਜਾਬ ਪੁਲਿਸ ਦੀਆਂ ਮਹਿਲਾ ਮੁਲਾਜ਼ਮਾਂ ਦੀ ਟੁਕੜੀ। ਤਸਵੀਰ-ਮੁਨੀਸ਼। 14-08-2026
ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਸੀ.ਪੀ ਪਰਮਿੰਦਰ ਸਿੰਘ ਹੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ। ਪਰੇਡ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਆਤਿਸ਼ ਭਾਟੀਆ ਦੀ ਅਗਵਾਈ ਵਿਚ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਵਿੱਚ ਇੰਡੋ-ਤਿਬਤੀਅਨ ਬਾਰਡਰ ਪੁਲਿਸ, ਪੰਜਾਬ ਪੁਲਿਸ (ਪੁਰਸ਼), ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ.ਜਹਾਨ ਖੇਲਾਂ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਲੜਕੇ, ਐਨ.ਸੀ.ਸੀ. ਲੜਕੀਆਂ, ਲਾਇਲਪੁਰ ਖਾਲਸਾ ਸਕੂਲ ਲੜਕੇ, ਡੀ.ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਸੋਡਲ ਰੋਡ ਦੇ ਸਕਾਊਟ, ਲਾਇਲਪੁਰ ਖਾਲਸਾ ਸਕੂਲ ਗਰਲਜ਼ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀਆਂ ਗਰਲ ਗਾਈਡਜ਼ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਿਲ ਸੀ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਚੀਫ ਡਾਇਰੈਕਟਰ ਵਿਜੀਲੈਂਸ ਨਾਗੇਸ਼ਵਰ ਰਾਓ ਤੇ ਪੁਲਿਸ ਕਮਿਸ਼ਨਰ ਨੇ ਵੀ ਲਿਆ ਜਾਇਜ਼ਾ
ਇਸੇ ਦੌਰਾਨ ਏ. ਡੀ. ਜੀ. ਪੀ. ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਨਾਗੇਸ਼ਵਰ ਰਾਓ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਵੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. (ਤਫਤੀਸ਼) ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. (ਹੈੱਡਕੁਆਰਟਰ) ਪਰਮਿੰਦਰ ਸਿੰਘ ਹੀਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਏ. ਡੀ. ਜੀ. ਪੀ. ਚੀਫ ਡਾਇਰੈਕਟਰ ਵਿਜੀਲੈਂਸ ਤੇ ਪੁਲਿਸ ਕਮਿਸ਼ਨਰ ਵਲੋਂ ਸੰਬੰਧਤ ਅਧਿਕਾਰੀਆਂ ਨੂੰ ਸਮਾਗਮ ਮੌਕੇ ਹਰ ਤਰ੍ਹਾਂ ਦੀ ਚੌਕਸੀ, ਆਪਸੀ ਤਾਲਮੇਲ ਤੇ ਮੁਸਤੈਦੀ ਯਕੀਨੀ ਬਣਾਏ ਜਾਣ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਲਈ ਆਖਿਆ। ਇਸ ਉਪਰੰਤ ਏ. ਡੀ. ਜੀ. ਪੀ. ਨਾਗੇਸ਼ਵਰ ਰਾਓ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਕਮਿਸ਼ਨੇਰਟ ਪੁਲਿਸ ਦੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ।
ਪਿਛਲੀ ਖ਼ਬਰ ਹਿੰਸਾ ਦੀ ਕਿਸੇ ਵੀ ਸਮਾਜ ਤੇ ਲੋਕਤੰਤਰ ’ਚ ਕੋਈ ਥਾਂ ਨਹੀਂ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ‘ ਇਕ ਆਸਰਾ ’ ਵੈਲਫੇਅਰ ਸੁਸਾਇਟੀ ਵਲੋਂ ਨੰਗਲ ਕਰਾਰ ਖਾਂ ਸਕੂਲ ਦੇ ਹੋਣਹਾਰ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।