15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ ਦਾ ਜਸ਼ਨ

ਜਲੰਧਰ , 14 ਅਗਸਤ ( ਐੱਮ . ਐੱਸ .

ਅਜੀਤ ਡੈਸਕ 15-08-2026
ਜਲੰਧਰ , 14 ਅਗਸਤ ( ਐੱਮ . ਐੱਸ . ਲੋਹੀਆ )- ਸੁਆਮੀ ਸੰਤ ਦਾਸ ਪਬਲਿਕ ਸਕੂਲ , ਜਲੰਧਰ ਦੇ ਵਿਹੜੇ ’ ਚ ਅਜ਼ਾਦੀ ਦਿਵਸ ਦਾ ਜਸ਼ਨ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ । ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ . ਸੋਨੀਆ ਮਾਗੋ ਵਲੋਂ ਤਿਰੰਗੇ ਗੁਬਾਰੇ ਛੱਡ ਕੇ ਕੀਤੀ ਗਈ । ਮਹਾਂਦੇਵੀ ਵਰਮਾ ਹਾਊਸ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕ ਪ੍ਰਭਾਵਸ਼ਾਲੀ ਪੇਸ਼ਕਾਰੀ ਦੁਆਰਾ ਦੇਸ਼ ਭਗਤੀ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਸਾਡੇ ਨੇਤਾਵਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ , ਭ੍ਰਿਸ਼ਟਾਚਾਰ ਅਤੇ ਹੋਰ ਸਮੱਸਿਆਵਾਂ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਗਿਆ । ਸੱਭਿਆਚਾਰਕ ਨਾਚਾਂ ਨੇ ਸਾਡੀ ਸੱਭਿਆਚਾਰਕ ਵਿਭਿੰਨਤਾ ਦਾ ਸਨਮਾਨ ਕਰਨ ਦੀ ਜ਼ਰੂਰਤ ‘ ਤੇ ਜ਼ੋਰ ਦਿੱਤਾ । ਪ੍ਰਿੰਸੀਪਲ ਡਾ . ਸੋਨੀਆ ਮਾਗੋ ਨੇ ਇਕ ਪ੍ਰੇਰਨਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਦੇਸ਼ ’ ਚੋਂ ਭ੍ਰਿਸ਼ਟਾਚਾਰ ਅਤੇ ਬੁਰਾਈਆਂ ਨੂੰ ਦੂਰ ਕਰਨ ’ ਚ ਹਰੇਕ ਨਾਗਰਿਕ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਦੀ ਤਰੱਕੀ ਅਤੇ ਵਿਕਾਸ ’ ਚ ਨਵੀਨਤਾਕਾਰੀ ਵਿਚਾਰਾਂ ਅਤੇ ਹੁਨਰਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ, ਦਿਹਾਤੀ ਤੇ ਮਹਿਲਾ ਕਾਂਗਰਸ ਸ਼ਹਿਰੀ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।