15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ਸੰਬੰਧੀ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ , ਐਸ . ਡੀ . ਐਮ . ਲਹਿਰਾਉਣਗੇ ਕੌਮੀ ਝੰਡਾ

ਫਿਲੌਰ, 14 ਅਗਸਤ (ਗੈਰੀ)- ਸੁਤੰਤਰਤਾ ਦਿਵਸ 15 ਅਗਸਤ ਦੇ ਮੱਦੇਨਜ਼ਰ ਫਿਲੌਰ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਡੀ.

ਅਜੀਤ ਡੈਸਕ 15-08-2026
ਫਿਲੌਰ, 14 ਅਗਸਤ (ਗੈਰੀ)- ਸੁਤੰਤਰਤਾ ਦਿਵਸ 15 ਅਗਸਤ ਦੇ ਮੱਦੇਨਜ਼ਰ ਫਿਲੌਰ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਡੀ.ਐਸ.ਪੀ. ਫਿਲੌਰ ਭਾਰਤ ਮਸੀਹ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਇਲਾਕਿਆਂ ਵਿਚ ਫਲੈਗ ਮਾਰਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡੀ.ਐਸ.ਪੀ. ਭਾਰਤ ਮਸੀਹ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੁਤੰਤਰਤਾ ਦਿਵਸ ਦਾ ਮੁੱਖ ਸਮਾਗਮ ਕਰਵਾਇਆ ਜਾਵੇਗਾ, ਜਿਸ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਸਮਾਗਮ ਵਾਲੀ ਥਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਸਥਾਨਾਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਜਾਣਕਾਰੀ ਮੁਤਾਬਿਕ ਐਸ. ਡੀ. ਐਮ. ਫਿਲੌਰ ਦੀਪਕ ਭਾਟੀਆਂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਠੀਕ ਸਵੇਰੇ 8:58 ’ਤੇ ਅਦਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਇੰਡੋ ਸਵਿਸ ਸਕੂਲ ਵਿੱਚ ਮਨਾਇਆ ਗਿਆ 80 ਵਾਂ ਸੁਤੰਤਰਤਾ ਦਿਵਸ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ ਤੇ ਹਮਲਾ ਸਿਰਫ਼ ਸੁਰੱਖਿਆ ਦੀ ਨਾਕਾਮੀ ਨਹੀਂ , ਪੂਰੇ ਪੰਥ ’ ਤੇ ਹਮਲਾ - ਹਰਜਾਪ ਸਿੰਘ ਸੰਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।