ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਇੰਡੋ ਸਵਿਸ ਸਕੂਲ ਵਿੱਚ ਮਨਾਇਆ ਗਿਆ 80 ਵਾਂ ਸੁਤੰਤਰਤਾ ਦਿਵਸ
ਨਕੋਦਰ , 14 ਅਗਸਤ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਸਕੂਲ ਕੈਂਪਸ ਵਿੱਚ ਤਿਰੰਗੇ ਝੰਡੇ ਨੂੰ ਲਹਿਰਾਕੇ ਕੀਤੀ ਅਤੇ ਤਿਰੰਗੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਰਾਸ਼ਟਰੀ ਗਾਣ ਗਾਇਆ ਗਿਆ।
ਨਕੋਦਰ , 14 ਅਗਸਤ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਸਕੂਲ ਕੈਂਪਸ ਵਿੱਚ ਤਿਰੰਗੇ ਝੰਡੇ ਨੂੰ ਲਹਿਰਾਕੇ ਕੀਤੀ ਅਤੇ ਤਿਰੰਗੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਰਾਸ਼ਟਰੀ ਗਾਣ ਗਾਇਆ ਗਿਆ। ਇਸ ਮੌਕੇ ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ,ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਹਾਜ਼ਰ ਸਨ। ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਅਤੇ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਨੇ ਮਾਰਚ ਪਾਸ ਕਰਦੇ ਹੋਏ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ ਨੇ ਸੁਤੰਤਰਤਾ ਦਿਵਸ ਨਾਲ ਸਬੰਧੰਤ ਆਪਣੇ ਵਿਚਾਰ ਸਾਂਝੇ ਕੀਤੇ ਤੇ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੇਸ਼ ਭਗਤਾਂ ਦੇ ਸੰਘਰਸ਼ ਕਰਕੇ ਹੀ ਅੱਜ ਅਸੀਂ ਅਜ਼ਾਦ ਭਾਰਤ ਵਿੱਚ ਸੁਤੰਤਰ ਤੌਰ ਤੇ ਰਹਿ ਰਹੇ ਹਾਂ। ਇਸ ਲਈ ਇਹ ਦਿਨ ਸਾਡੇ ਸਾਰਿਆ ਲਈ ਬੜਾ ਮਹੱਤਵਪੂਰਨ ਦਿਨ ਹੈ। ਆਪਣੇ ਅਜਿਹੇ ਵਿਚਾਰਾਂ ਨਾਲ ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਆਪਣੀ ਮਾਤ - ਭੂਮੀ ਪ੍ਰਤੀ ਦੇਸ਼ ਭਗਤੀ ਦੀਆਂ ਭਾਵਨਾਵਾਂ ਉਜਾਗਰ ਕੀਤੀਆਂ । ਇਸ ਸਮਾਰੋਹ ਵਿੱਚ ਸਕੂਲ ਵਿਦਿਆਰਥੀਆਂ ਨੇ ਸੁਤੰਤਰਤਾ ਦਿਵਸ ’ਤੇ ਦੇਸ਼ ਭਗਤੀ ਨਾਲ ਸੰਬੰਧਤ ਭਾਸ਼ਣ,ਦੇਸ਼ ਭਗਤੀ ਗੀਤ ,ਡਾਂਸ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਇਸ ਦਿਵਸ ਮੌਕੇ ਵਿਦਿਆਰਥੀਆਂ ਨਾਲ ਦੇਸ਼ ਦੀ ਅਜ਼ਾਦੀ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ, ਏਕਤਾ ਅਤੇ ਅਖੰਡਤਾ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਸਮੁੱਚਾ ਸਮਾਗਮ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਸਮਾਰੋਹ ਮੌਕੇ ਸਕੂਲ ਮੈਨੇਜਮੈਂਟ ਦੇ ਸਮੂਹ ਮੈਂਬਰ ,ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।