17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸੰਗਰਾਂਦ ਸੰਬੰਧੀ ਕੀਰਤਨ ਸਮਾਗਮ ਅੱਜ

ਜਲੰਧਰ, 16 ਅਗਸਤ (ਐੱਮ. ਐੱਸ.

ਅਜੀਤ ਡੈਸਕ 17-08-2026
ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਸੈਂਟਰਲ ਟਾਊਨ, ਜਲੰਧਰ ਵਿਖੇ ਭਾਦਰੋਂ ਮਹੀਨੇ ਦੀ ਸੰਗਰਾਂਦ ਦੇ ਸੰਬੰਧ ’ਚ ਵਿਸ਼ੇਸ਼ ਕੀਰਤਨ ਸਮਾਗਮ 17 ਅਗਸਤ, ਦਿਨ ਸੋਮਵਾਰ ਨੂੰ ਸ਼ਾਮ 6.30 ਵਜੇ ਤੋਂ 9.45 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਭਾਈ ਤਜਿੰਦਰ ਸਿੰਘ (ਜਲੰਧਰ ਵਾਲੇ) ਰਾਤ 8.30 ਵਜੇ ਤੋਂ 9.30 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਨਗੇ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਵਾਤਸਲਿਆ ਯੋਗ ਗ੍ਰਾਮ ਵਿਖੇ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਹਰਜੀਵ ਸਿੰਘ ਸਾਹਨੀ ਨਮਿਤ ਅਰਦਾਸ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।