19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਕਲਮ ਛੋੜ / ਕੰਪਿਊਟਰ ਬੰਦ ਹੜਤਾਲ 21 ਤੱਕ ਵਧਾਈ

ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਸਾਰੇ ਜ਼ਿਲ੍ਹਿਆਂ ’ਚ 21 ਅਗਸਤ ਤੱਕ ਵਧਾ ਦਿੱਤੀ ਗਈ ਹੈ। ਓਧਰ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਦਫਤਰਾਂ ’ਚ ਕੰਮ ਕਰਨ ਵਾਲੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਹੜਤਾਲ ਰੱਖਣ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਲੋਕਾਂ ਦੇ ਕੰਮ ਨਹੀਂ ਹੋ ਸਕੇ।

ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਅੰਦਰ ਸਥਿਤ ਏ. ਡੀ. ਸੀ. (ਜਨਰਲ) ਦੇ ਦਫ਼ਤਰ ਬਾਹਰ ਡਿਊਟੀ ’ਤੇ ਤਾਇਨਾਤ ਦਰਜਾਚਾਰ ਤੇ ਸੁਰੱਖਿਆ ਮੁਲਾਜ਼ਮ। ਤਸਵੀਰਾਂ-ਮੁਨੀਸ਼। 19-08-2026

ਜਲੰਧਰ, 18 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਸਾਰੇ ਜ਼ਿਲ੍ਹਿਆਂ ’ਚ 21 ਅਗਸਤ ਤੱਕ ਵਧਾ ਦਿੱਤੀ ਗਈ ਹੈ। ਓਧਰ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਦਫਤਰਾਂ ’ਚ ਕੰਮ ਕਰਨ ਵਾਲੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਹੜਤਾਲ ਰੱਖਣ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਲੋਕਾਂ ਦੇ ਕੰਮ ਨਹੀਂ ਹੋ ਸਕੇ। ਯੂਨੀਅਨ ਵਲੋਂ ਲਏ ਗਏ ਫੈਸਲੇ ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਵੀ ਮਨਿਸਟੀਰੀਅਲ ਮੁਲਾਜ਼ਮਾਂ ਦੇ ਹੜਤਾਲ ’ਤੇ ਰਹਿਣ ਕਾਰਨ ਸਰਕਾਰੀ ਦਫਤਰਾਂ ’ਚ ਕੰਮ ਨਹੀਂ ਹੋ ਸਕਣਗੇ। ਹੜਤਾਲ ਵਧਾਉਣ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਦੱਸਿਆ ਕਿ ਮੰਗਲਵਾਰ ਨੂੰ ਯੂਨੀਅਨ ਦੀ ਆਨਲਾਈਨ ਹੋਈ ਹੰਗਾਮੀ ਮੀਟਿੰਗ ਵਿੱਚ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆ ਦੇ ਆਗੂ ਸਾਹਿਬਾਨ ਅਤੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਸਾਹਿਬਾਨ ਦੇ ਵਿਚਾਰ ਲਏ ਗਏ। ਉਨ੍ਹਾਂ ਦਾ ਕਹਿਣਾ ਸੀ ਕਿ 17 ਤੇ 18 ਅਗਸਤ ਦੀ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਸੌ ਫੀਸਦੀ ਕਾਮਯਾਬ ਰਹੀ ਹੈ ਅਤੇ ਉਨ੍ਹਾਂ ਵਲੋਂ ਹੜਤਾਲ ਜਾਰੀ ਰੱਖਣ (ਬਾਕੀ ਸਫ਼ਾ 6 ’ਤੇ)

ਪਿਛਲੀ ਖ਼ਬਰ ਨਗਰ ਨਿਗਮ ਕੋਲੋਂ 8.40 ਕਰੋੜ ਦੀ ਰਕਮ ਹੁਣ ਡੀ . ਸੀ . ਰਾਹੀਂ ਵਸੂਲੇਗੀ ਪੀ . ਪੀ . ਸੀ . ਬੀ . ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਈ - ਸੇਵਾਵਾਂ ਦਾ ਮੰਦਾ ਹਾਲ , ਦਿਨੋ - ਦਿਨ ਵਧ ਰਹੀ ਬਕਾਇਆ ਅਰਜ਼ੀਆਂ ਦੀ ਗਿਣਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।