20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐੱਸ . ਐੱਸ . ਐੱਮ . ਟੀ . ਆਈ ., ਕਪੂਰਥਲਾ ਰੋਡ , ਜਲੰਧਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ

ਜਲੰਧਰ, 18 ਅਗਸਤ (ਪਵਨ ਖਰਬੰਦਾ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਜਲੰਧਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਫੋਟੋਗ੍ਰਾਫੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਜ਼ੂਅਲ ਸਟੋਰੀਟੈਲਿੰਗ ਰਾਹੀਂ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ ਗਿਆ।

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਪਵਨ ਖਰਬੰਦਾ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਜਲੰਧਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਫੋਟੋਗ੍ਰਾਫੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਜ਼ੂਅਲ ਸਟੋਰੀਟੈਲਿੰਗ ਰਾਹੀਂ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਤਸਵੀਰਾਂ ਖਿੱਚੀਆਂ ਅਤੇ ਆਪਣੀਆਂ ਚੁਣੀਆਂ ਹੋਈਆਂ ਬਿਹਤਰੀਨ ਤਸਵੀਰਾਂ ਦੀ ਪ੍ਰਦਰਸ਼ਨੀ ਸੰਸਥਾ ਦੇ ਕੈਂਪਸ ਵਿਚ ਲਗਾਈ । ਪ੍ਰਦਰਸ਼ਨੀ ’ਚ ਵਿਦਿਆਰਥੀਆਂ ਦੀ ਰਚਨਾਤਮਿਕਤਾ, ਕਲਾਤਮਕ ਦ੍ਰਿਸ਼ਟੀ, ਤਸਵੀਰਾਂ ਦੀ ਬਣਤਰ ਅਤੇ ਵਿਲੱਖਣ ਨਜ਼ਰੀਏ ਨੂੰ ਦਰਸਾਇਆ ਗਿਆ, ਜਿਸ ਦੀ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ । ਪ੍ਰਿੰਸੀਪਲ ਡਾ. ਰੋਹਨ ਸ਼ਰਮਾ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਅਤੇ ਰਚਨਾਤਮਕ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਨੇ ਖੁਦ ਤਸਵੀਰਾਂ ਦਾ ਮੁਲਾਂਕਣ ਕਰਦਿਆਂ ਪ੍ਰਦਰਸ਼ਨੀ ’ਚੋਂ ਸਰਵੋਤਮ ਤਸਵੀਰ ਦੀ ਚੋਣ ਕੀਤੀ । ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਫੋਟੋਗ੍ਰਾਫੀ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਹੋਰ ਵਿਦਿਆਰਥੀਆਂ ਨੂੰ ਭਾਗੀਦਾਰੀ ਅਤੇ ਪ੍ਰਸ਼ੰਸਾ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਗਰੁੱਪ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਅਧੂਰੀ ਸੀਵਰੇਜ ਪਾਈਪ ਲਾਈਨ ਨੂੰ ਲੈ ਕੇ ਕੌਂਸਲਰ ਡਾ . ਜਸਲੀਨ ਸੇਠੀ ਨੇ ਜਤਾਇਆ ਇਤਰਾਜ਼ ਅਗਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਵਿਖੇ ਗਦੂਦਾਂ ਦੀ ਬਿਮਾਰੀ ਤੋਂ ਪੀੜਤ 62 ਸਾਲਾ ਮਰੀਜ਼ ਦਾ ਸਫਲ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।