20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜਿਮਖਾਨਾ ਕਲੱਬ ਦੀਆਂ ਚੋਣਾਂ ’ ਚ ਆਇਆ ਨਵਾਂ ਮੋੜ ਸਰਬਸੰਮਤੀ ਦੀਆਂ ਕੋਸ਼ਿਸ਼ਾਂ ਨੂੰ ਲੱਗਾ ਝਟਕਾ

ਜਲੰਧਰ, 18 ਅਗਸਤ (ਜਸਪਾਲ ਸਿੰਘ)- ਜਿਮਖਾਨਾ ਕਲੱਬ ਦੀਆਂ 30 ਅਗਸਤ ਨੂੰ ਹੋਣ ਜਾ ਰਹੀਆਂ ’ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪ੍ਰੋਗਰੈਸਿਵ ਗਰੁੱਪ ਨੇ ਖੁੱਲ੍ਹ ਕੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ, ਜਦਕਿ ਪਹਿਲਾਂ ਇਹ ਚਰਚਾ ਸੀ ਕਿ ਪ੍ਰੋਗਰੈਸਿਵ ਗਰੁੱਪ ਵਲੋਂ ਇਨ੍ਹਾਂ ਚੋਣਾਂ ’ਚ ਅਚੀਵਰਜ਼ ਗਰੁੱਪ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਪਰ ਐਨ ਮੌਕੇ ’ਤੇ ਅੱਜ ਜਿਸ ਤਰ੍ਹਾਂ ਪ੍ਰੋਗਰੈਸਿਵ ਗਰੁੱਪ ਨੇ ਇਕ ਪੱਤਰਕਾਰ ਸੰਮੇਲਨ ’ਚ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਉਸ ਨਾਲ ਜਿੱਥੇ ਸਰਬਸੰਮਤੀ ਬਣਾਏ ਜਾਣ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਇਹ ਚੋਣਾਂ ਹੋਰ ਵੀ ਦਿਲਚਸਪ ਬਣ ਗਈਆਂ ਹਨ।

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਜਸਪਾਲ ਸਿੰਘ)- ਜਿਮਖਾਨਾ ਕਲੱਬ ਦੀਆਂ 30 ਅਗਸਤ ਨੂੰ ਹੋਣ ਜਾ ਰਹੀਆਂ ’ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪ੍ਰੋਗਰੈਸਿਵ ਗਰੁੱਪ ਨੇ ਖੁੱਲ੍ਹ ਕੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ, ਜਦਕਿ ਪਹਿਲਾਂ ਇਹ ਚਰਚਾ ਸੀ ਕਿ ਪ੍ਰੋਗਰੈਸਿਵ ਗਰੁੱਪ ਵਲੋਂ ਇਨ੍ਹਾਂ ਚੋਣਾਂ ’ਚ ਅਚੀਵਰਜ਼ ਗਰੁੱਪ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਪਰ ਐਨ ਮੌਕੇ ’ਤੇ ਅੱਜ ਜਿਸ ਤਰ੍ਹਾਂ ਪ੍ਰੋਗਰੈਸਿਵ ਗਰੁੱਪ ਨੇ ਇਕ ਪੱਤਰਕਾਰ ਸੰਮੇਲਨ ’ਚ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਉਸ ਨਾਲ ਜਿੱਥੇ ਸਰਬਸੰਮਤੀ ਬਣਾਏ ਜਾਣ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਇਹ ਚੋਣਾਂ ਹੋਰ ਵੀ ਦਿਲਚਸਪ ਬਣ ਗਈਆਂ ਹਨ। ਓਧਰ ਪ੍ਰੋਗਰੈਸਿਵ ਗਰੁੱਪ ਨੂੰ ਮੁੜ ਖੜ੍ਹੇ ਕਰਨ ਅਤੇ ਚੋਣ ਮੈਦਾਨ ’ਚ ਉਤਾਰਨ ਲਈ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਦਲਜੀਤ ਸਿੰਘ ਛਾਬੜਾ ਅਤੇ ਪ੍ਰੋ. ਵਿਪਿਨ ਝਾਂਜੀ ਨੇ ਅੱਜ ਜਿੱਥੇ ਚੋਣਾਂ ਲੜਨ ਦਾ ਐਲਾਨ ਕੀਤਾ, ਉੱਥੇ ਕਲੱਬ ਮੈਂਬਰਾਂ ਨੂੰ ਚੋਣਾਂ ਨਾ ਲੜਨ ਲਈ ਦਬਾਅ ਪਾਉਣ ਸੰਬੰਧੀ ਕਈ ਤਰ੍ਹਾਂ ਦੇ ਸੰਗੀਨ ਦੋਸ਼ ਵੀ ਲਗਾਏ ਹਨ। ਹਾਲਾਂਕਿ ਉਨ੍ਹਾਂ ਨੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਕਿਹਾ ਕਿ ਕਲੱਬ ਮੈਂਬਰਾਂ ’ਤੇ ਚੋਣਾਂ ’ਚ ਨਾ ਖੜ੍ਹਨ ਸੰਬੰਧੀ ਭਾਰੀ ਦਬਾਅ ਹੀ ਨਹੀਂ ਪਾਇਆ ਜਾ ਰਿਹਾ, ਬਲਕਿ ਇਕ ਕਲੱਬ ਮੈਂਬਰਾਂ ਨੂੰ ਤਾਂ ਅਗਵਾ ਤੱਕ ਕਰ ਲਿਆ ਗਿਆ ਸੀ। ਪਰ ਉਹ ਕਿਸੇ ਦਬਾਅ ਅੱਗੇ ਨਹੀਂ ਝੁਕਣਗੇ ਅਤੇ ਕਲੱਬ ਅੰਦਰ ਲੋਕਤੰਤਰ ਦੀ ਬਹਾਲੀ ਅਤੇ ਮਜ਼ਬੂਤੀ ਲਈ ਡੱਟ ਕੇ ਚੋਣਾਂ ਲੜਨਗੇ। ਇਸ ਮੌਕੇ ਉਨ੍ਹਾਂ ਪ੍ਰੋਗਰੈਸਿਵ ਦੇ ਚਾਰੇ ਪ੍ਰਮੁੱਖ ਅਹੁਦਿਆਂ ਸਮੇਤ 7 ਐਗਜ਼ੈਕਟਿਵ ਕਮੇਟੀ ਉਮੀਦਵਾਰਾਂ ਦੇ ਨਾਂਵਾਂ ਦਾ ਵੀ ਐਲਾਨ ਕੀਤਾ, ਜਿਸ ਤਹਿਤ ਦੱਸਿਆ ਗਿਆ ਕਿ ਪ੍ਰੋ. ਵਿਪਨ ਝਾਂਜੀ ਆਨਰੇਰੀ ਸੈਕਟਰੀ ਦੇ ਅਹੁਦੇ ਦੀ ਚੋਣ ਲੜਨਗੇ, ਜਦਕਿ ਐਡ. ਦਲਜੀਤ ਸਿੰਘ ਛਾਬੜਾ ਜੂਨੀਅਰ ਮੀਤ ਪ੍ਰਧਾਨ, ਮੈਡਮ ਅਨੂੰ ਮਾਟਾ ਜੁਆਇੰਟ ਸੈਕਟਰੀ ਤੇ ਮੇਜਰ ਗੁਰਪ੍ਰੀਤ ਸਿੰਘ ਕੋਛੜ ਖਜ਼ਾਨਚੀ ਦੇ ਅਹੁਦੇ ਲਈ ਚੋਣ ਮੈਦਾਨ ’ਚ ਆਪਣੀ ਕਿਸਮਤ ਅਜ਼ਮਾਉ੍ਣਗੇ, ਇਸੇ ਤਰ੍ਹਾਂ ਐਲਾਨੇ 7 ਐਗਜ਼ੈਕਟਿਵ ਕਮੇਟੀ ਉਮੀਦਵਾਰਾਂ ’ਚ ਸ਼ਾਲੀਨ ਜੋਸ਼ੀ, ਗਗਨ ਉੱਪਲ, ਤਰਨਜੋਤ ਸਿੰਘ ਸਿਡਾਨਾ, ਕੈਪਟਨ ਰਮਨ ਸਿੰਘ, ਜਸਮੀਤ ਸਿੰਘ ਛਾਬੜਾ, ਸ੍ਰੀਮਤੀ ਨਿਸ਼ਾ ਬਜਾਜ਼ ਤੇ ਮਨਿੰਦਰ ਸਿੰਘ ਸ਼ਾਮਿਲ ਹਨ। ਇੱਥੇ ਦੱਸਣਯੋਗ ਹੈ ਕਿ ਅਚੀਵਰਜ਼ ਗਰੁੱਪ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਤੇ ਅਚੀਵਰਜ਼ ਗਰੁੱਪ ਵਲੋਂ ਸੈਕਟਰੀ ਦੇ ਅਹੁਦੇ ਲਈ ਅਮਿਤ ਕੁਕਰੇਜਾ, ਜੂਨੀਅਰ ਮੀਤ ਪ੍ਰਧਾਨ ਲਈ ਧੀਰਜ ਸੇਠ, ਜੁਆਇੰਟ ਸੈਕਟਰੀ ਲਈ ਹਰਪ੍ਰੀਤ ਸਿੰਘ ਗੋਲਡੀ ਤੇ ਖਜ਼ਾਨਚੀ ਲਈ ਸੌਰਭ ਖੁੱਲ੍ਹਰ ਚੋਣ ਮੈਦਾਨ ਵਿਚ ਹਨ ਤੇ ਇਸ ਗਰੁੱਪ ਵਲੋਂ ਆਪਣੇ ਸਾਰੇ 10 ਐਗਜ਼ੈਕਟਿਵ ਕਮੇਟੀ ਉਮੀਦਵਾਰਾਂ ਦੇ ਨਾਂਵਾਂ ਦਾ ਵੀ ਐਲਾਨ ਕੀਤਾ ਜਾ ਚੁੱਕਾ ਹੈ ਤੇ ਉਨ੍ਹਾਂ ਵਲੋਂ ਚੋਣ ਪ੍ਰਚਾਰ ਵੀ ਆਰੰਭ ਕਰ ਦਿੱਤਾ ਗਿਆ ਹੈ। ਪਰ ਅੱਜ ਪ੍ਰੋਗਰੈਸਿਵ ਗਰੁੱਪ ਵਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਨਾਲ ਭਖ ਗਿਆ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ , ਡਰੱਗ ਮਨੀ ਤੇ ਨਾਜਾਇਜ਼ ਹਥਿਆਰਾਂ ਸਮੇਤ ਨੌਜਵਾਨ ਕਾਬੂ ਇਕ ਹੋਰ ਦੇਸੀ ਪਿਸਤੌਲ ਤੇ 3 ਜ਼ਿੰਦਾ ਕਾਰਤ... ਅਗਲੀ ਖ਼ਬਰ ਅੱਜ ਦੂਸਰੇ ਦਿਨ ਵੀ ਨਹੀਂ ਹੋਈ ਕੋਈ ਨਾਮਜ਼ਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।