20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਭਗਵਾਨ ਸਿੰਘ ‘ ਹਰਖੋਵਾਲੀਏ ’ ਦੇ ਜਨਮ ਦਿਨ ਮੌਕੇ ਕਰਵਾਏ ਗੁਰਮਤਿ ਸਮਾਗਮ

ਜਲੰਧਰ, 18 ਅਗਸਤ (ਐੱਮ. ਐੱਸ.

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਐੱਮ. ਐੱਸ. ਲੋਹੀਆ) - ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੇ ਜਨਮ ਦਿਨ ਮੌਕੇ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਦੀ ਸੰਗਤ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਚੱਲ ਕੇ ਆਈ ਸੰਗਤ ਨੇ ਹਾਜ਼ਰੀ ਭਰੀ। ਸਮਾਗਮਾਂ ਦੌਰਾਨ ਭਾਈ ਨਵਨੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਲਕੀਤ ਸਿੰਘ (ਖਾਨਪੁਰ ਧਿਆੜੇ ਵਾਲੇ), ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ, ਡੇਰਾ ਸੰਤਗੜ੍ਹ, ਜਲੰਧਰ) ਅਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ, ਸੰਤਗੜ੍ਹ, ਜਲੰਧਰ ਦੇ ਜਥੇ ਵਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਨੇ ਆਪਣੀ ਬੁਲੰਦ ਅਵਾਜ਼ ’ਚ ਗੁਰੂ ਗ੍ਰੰਥ ਸਾਹਿਬ ਦੀ ਉਸਤੱਤ ਅਤੇ ਮਹਿਮਾ ਵਖਿਆਣ ਕਰਦੀ ਕਵਿਤਾ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਟੇਜ ਸਕੱਤਰ ਦੀ ਸੇਵਾ ਭਾਈ ਅਵਤਾਰ ਸਿੰਘ (ਡੇਰਾ ਸੰਤਗੜ੍ਹ ਵਾਲਿਆਂ) ਨੇ ਨਿਭਾਈ। ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਵੀ ਲਗਾਇਆ ਗਿਆ। ਸਮਾਗਮ ਦੌਰਾਨ ਡਾ. ਦਵਿੰਦਰ ਸਿੰਘ ਲਾਲਾ, ਸੁਖਵਿੰਦਰ ਸਿੰਘ ਮੁੱਧੜ, ਜਤਿੰਦਰ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਸੁਰਜੀਤ ਸਿੰਘ ਸੇਵਕ, ਰਜਿੰਦਰ ਸਿੰਘ, ਦਮਨ ਸਿੰਘ, ਰਘੁਬੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜਗਸ਼ੇਰ ਸਿੰਘ ਤੇ ਇਨਾਇਤ ਗੁਲਾਟੀ ਬਣੇ ਪੰਜਾਬ ਦੇ ਸੀਨੀਅਰ ਬੈਡਮਿੰਟਨ ਚੈਂਪੀਅਨ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।