20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਮਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਸਰਕਲ ਕਿਸ਼ਨਪੁਰਾ ਦੇ ਪ੍ਰਧਾਨ ਬਣੇ ਢੀਂਡਸਾ ਤੇ ਰਾਣਾ ਵਲੋਂ ਕੀਤਾ ਸਨਮਾਨਿਤ

ਚੁਗਿੱਟੀ/ ਜੰਡੂ ਸਿੰਘਾ, 18 ਅਗਸਤ ( ਨਰਿੰਦਰ ਲਾਗੂ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਉਤਰੀ ਵਿਧਾਨ ਸਭਾ ਦੇ ਇੰਚਾਰਜ਼ ਹਰਿੰਦਰ ਸਿੰਘ ਢੀਂਡਸਾ ਵਲੋਂ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨਾਲ ਸਲਾਹ ਮਸ਼ਵਰਾ ਕਰਕੇ ਸਰਕਲ ਕਿਸ਼ਨਪੁਰਾ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਕਮਲਦੀਪ ਸਿੰਘ ਲਾਇਲ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ। ਜਿਸ ਸਬੰਧੀ ਇਕ ਬੈਠਕ ਕੀਤੀ ਗਈ।

ਅਜੀਤ ਡੈਸਕ 19-08-2026
ਚੁਗਿੱਟੀ/ ਜੰਡੂ ਸਿੰਘਾ, 18 ਅਗਸਤ ( ਨਰਿੰਦਰ ਲਾਗੂ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਉਤਰੀ ਵਿਧਾਨ ਸਭਾ ਦੇ ਇੰਚਾਰਜ਼ ਹਰਿੰਦਰ ਸਿੰਘ ਢੀਂਡਸਾ ਵਲੋਂ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨਾਲ ਸਲਾਹ ਮਸ਼ਵਰਾ ਕਰਕੇ ਸਰਕਲ ਕਿਸ਼ਨਪੁਰਾ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਕਮਲਦੀਪ ਸਿੰਘ ਲਾਇਲ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ। ਜਿਸ ਸਬੰਧੀ ਇਕ ਬੈਠਕ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਯੂਥ ਅਕਾਲੀ ਦਲ ਵਿੱਚ ਨੌਜਵਾਨਾਂ ਨੂੰ ਸਮਾਜਿਕ ਰਾਜਨੀਤਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵਿਚਰ ਕੇ ਸਮਾਜ ਦੇ ਚੰਗੇ ਗਿਆਨ ਦੀ ਪ੍ਰਾਪਤੀ ਹੁੰਦੀ ਹੈ। ਕਮਲਦੀਪ ਸਿੰਘ ਲਾਇਲ ਨੂੰ ਪ੍ਰਧਾਨ ਬਣਾਉਣ ਨਾਲ ਸਰਕਲ ਕਿਸ਼ਨਪੁਰਾ ਵਿੱਚ ਨੌਜਵਾਨਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਵੱਲ ਹੋਰ ਵਧੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਕਮਲਦੀਪ ਸਿੰਘ ਲਾਇਲ ਦਾ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫਾਂ ਅੰਦਰ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਉਨ੍ਹਾਂ ਨੂੰ ਦਿੱਤਾ ਗਿਆ ਮਾਣ ਸਨਮਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਨਿੱਗਰ ਸੋਚ ਸੁਚੱਜੀ ਗਵਾਹੀ ਕਰਨ ਵਾਲੀ ਪਾਰਟੀ ਹੈ। ਇਸ ਮੌਕੇ ਉਨ੍ਹਾਂ ਨਾਲ ਸਰਕਲ ਕਿਸ਼ਨਪੁਰਾ ਦੇ ਪ੍ਰਧਾਨ ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਮਨਵੀਰ ਸਿੰਘ, ਰਾਜਵੀਰ ਸਿੰਘ ਖ਼ਾਲਸਾ, ਅੰਮ੍ਰਿਤ ਪਾਲ ਸਿੰਘ, ਡਾਕਟਰ ਗੁਰਸ਼ਰਨ ਸਿੰਘ, ਫੁੰਮਣ ਸਿੰਘ, ਕਮਲਜੀਤ ਸਿੰਘ, ਜਤਿੰਦਰ ਸਿੰਘ ਰਿੰਕਾ ਤੇ ਸੁਰਿੰਦਰ ਪਾਲ ਸਿੰਘ ਪੱਪਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਔਰਤਾਂ ਨੂੰ ਆਤਮ ਨਿਰਭਰ ਬਣਨ ਤੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ - ਵਿਜਯਾ ਰਹਾਟਕਰ ਅਗਲੀ ਖ਼ਬਰ ਜਗਸ਼ੇਰ ਸਿੰਘ ਤੇ ਇਨਾਇਤ ਗੁਲਾਟੀ ਬਣੇ ਪੰਜਾਬ ਦੇ ਸੀਨੀਅਰ ਬੈਡਮਿੰਟਨ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।