19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਟੇਲ ਹਸਪਤਾਲ ਦੇ ਮਾਹਿਰ ਰਾਜਪਾਲ ਹਸਪਤਾਲ, ਨਵਾਂਸ਼ਹਿਰ ਵਿਖੇ ਮੁਫ਼ਤ ਕੈਂਸਰ ਜਾਂਚ ਕਰਨਗੇ ਅੱਜ

ਜਲੰਧਰ, 18 ਅਗਸਤ (ਐੱਮ. ਐੱਸ.

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਐੱਮ. ਐੱਸ. ਲੋਹੀਆ) - ਪਟੇਲ ਹਸਪਤਾਲ, ਜਲੰਧਰ ਦੇ ਪ੍ਰਬੰਧਕਾਂ ਵਲੋਂ ਨਵਾਂਸ਼ਹਿਰ ਵਾਸੀਆਂ ਲਈ ਰਾਜਪਾਲ ਹਸਪਤਾਲ, ਨਵਾਂਸ਼ਹਿਰ ਵਿਖੇ ਹਰ ਮਹੀਨੇ ਦੇ ਪਹਿਲੇ ਅਤੇ ਤੀਜੇ ਬੁੱਧਵਾਰ ਮੁਫ਼ਤ ਕੈਂਸਰ ਓ.ਪੀ.ਡੀ. ਕੀਤੀ ਜਾਵੇਗੀ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਸ ਵਾਰ 19 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਣ ਵਾਲੀ ਇਸ ਓ.ਪੀ.ਡੀ. ’ਚ ਪਟੇਲ ਹਸਪਤਾਲ ਦੇ ਡਾ. ਅਨਿਰੁੱਧ ਗੋਇਲ ਮਰੀਜ਼ਾਂ ਦੀ ਜਾਂਚ ਕਰਕੇ ਕੈਂਸਰ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਸਲਾਹ ਦੇਣਗੇ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਨੂੰ ਆਪਣੇ ਹੀ ਸ਼ਹਿਰ ’ਚ ਕੈਂਸਰ ਨਾਲ ਸੰਬੰਧਿਤ ਮਾਹਿਰ ਸਲਾਹ ਉਪਲਬਧ ਕਰਵਾਉਣਾ ਅਤੇ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਪਹਿਲਾਂ ਤੋਂ ਅਪਾਇੰਟਮੈਂਟ ਲੈਣ ਲਈ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਸ੍ਰ੍ਰੀ ਬਾਂਕੇ ਬਿਹਾਰੀ ਕਥਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅਗਲੀ ਖ਼ਬਰ ਔਰਤਾਂ ਨੂੰ ਆਤਮ ਨਿਰਭਰ ਬਣਨ ਤੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ - ਵਿਜਯਾ ਰਹਾਟਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।