ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚ ਦਾ ਰਾਹ ਦਿਖਾਇਆ : ਮੋਹਿੰਦਰ ਭਗਤ
ਜਲੰਧਰ, 18 ਅਗਸਤ (ਜਤਿੰਦਰ ਪੰਮੀ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡੀ.
ਜਲੰਧਰ, 18 ਅਗਸਤ (ਜਤਿੰਦਰ ਪੰਮੀ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡੀ.ਏ.ਵੀ. ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ । ਆਪਣੇ ਸੰਬੋਧਨ ਦੌਰਾਨ ਬਾਗਬਾਨੀ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ ਹੈ, ਜਿਸ ਵਿੱਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਅਸਮਾਨਤਾ ਨਾ ਹੋਵੇ, ਅਜਿਹਾ ਸਮਾਜ ਜੋ ਬਰਾਬਰੀ, ਨਿਆਂ, ਦਿਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ । ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੋੜੇ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭੈਣ ਸੰਤੋਸ਼ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਦੀ ਅਪੀਲ ਵੀ ਕੀਤੀ । ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੋੜੇ ਰਾਏਪੁਰ-ਰਸੂਲਪੁਰ ਤੋਂ ਸੰਤ ਨਿਰਮਲ ਦਾਸ ਨੇ ਸੰਬੋਧਨ ਕਰਦਿਆਂ ਗੁਰੂ ਜੀ ਦੇ ਸਮਾਨਤਾ, ਕਿਰਤ, ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ’ਤੇ ਚਾਨਣਾ ਪਾਇਆ। ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਤੋਂ ਪੁੱਜੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰੀ ਦੀ ਵਿਸਥਾਰਪੂਰਵਕ ਵਿਆਖਿਆ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨੋਜ ਕੁਮਾਰ ਵਲੋਂ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਦਾ ਸੈਮੀਨਾਰ ਵਿੱਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਰਜਿਸਟਰਾਰ ਐਸ.ਕੇ. ਅਰੋੜਾ ਵਲੋਂ ਮੁੱਖ ਮਹਿਮਾਨ ਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।