21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਯੂਨੀਵਰਸਿਟੀ ਕਾਲਜ ਵਿਖੇ ਸਮਾਗਮ

ਜਲੰਧਰ, 19 ਅਗਸਤ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵੱਲੋਂ ਬ੍ਰਹਮਾਕੁਮਾਰੀਜ਼ ਦੇ ਸਹਿਯੋਗ ਨਾਲ ਅੱਜ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੰਦਿਆਂ “ਨਸ਼ਿਆਂ ਨੂੰ ਨਾਂਹ ਅਤੇ ਸਿਹਤਮੰਦ ਜੀਵਨ ਨੂੰ ਹਾਂ” ਦਾ ਸੁਨੇਹਾ ਦਿੱਤਾ ਗਿਆ।

ਅਜੀਤ ਡੈਸਕ 20-08-2026
ਜਲੰਧਰ, 19 ਅਗਸਤ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵੱਲੋਂ ਬ੍ਰਹਮਾਕੁਮਾਰੀਜ਼ ਦੇ ਸਹਿਯੋਗ ਨਾਲ ਅੱਜ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੰਦਿਆਂ “ਨਸ਼ਿਆਂ ਨੂੰ ਨਾਂਹ ਅਤੇ ਸਿਹਤਮੰਦ ਜੀਵਨ ਨੂੰ ਹਾਂ” ਦਾ ਸੁਨੇਹਾ ਦਿੱਤਾ ਗਿਆ। ਬ੍ਰਹਮਾਕੁਮਾਰੀਜ਼ ਦੇ ਨੁਮਾਇੰਦਿਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰੀਰਕ ਸਿਹਤ ਤੱਕ ਸੀਮਿਤ ਨਹੀਂ ਹੈ, ਸਗੋਂ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਮਜ਼ਬੂਤ ਸੋਚ ਵੀ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚ, ਸਵੈ-ਅਨੁਸ਼ਾਸਨ, ਭਾਵਨਾਤਮਕ ਮਜ਼ਬੂਤੀ ਅਤੇ ਅੰਦਰੂਨੀ ਸ਼ਕਤੀ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਥ ਸ਼ਬਦ ਦੀ ਅਰਥਪੂਰਨ ਵਿਆਖਿਆ ਰਾਹੀਂ ਵੀ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੁਨੇਹਾ ਦਿੱਤਾ ਗਿਆ। ਕਾਲਜ ਦੇ ਓਐਸਡੀ ਪ੍ਰੋ. (ਡਾ.) ਨਵਜੋਤ ਨੇ ਬ੍ਰਹਮਾਕੁਮਾਰੀਜ਼ ਵੱਲੋਂ ਨਸ਼ਾ ਮੁਕਤੀ ਸਬੰਧੀ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ਵਿੱਚ ਕਾਲਜ ਕਾਮਰਸ ਵਿਭਾਗ ਦੇ ਡਾ. ਸੋਨੀਆ ਕੁੰਦਰਾ ਵੱਲੋਂ ਬ੍ਰਹਮਾਕੁਮਾਰੀਜ਼ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਨੌਜਵਾਨਾਂ ਵਿੱਚ ਨਸ਼ਾ ਮੁਕਤੀ, ਮਾਨਸਿਕ ਤੰਦਰੁਸਤੀ ਅਤੇ ਸਮੁੱਚੇ ਵਿਅਕਤੀਤਵ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਸੈਂਕੜੇ ਸ਼ਰਧਾਲੂਆਂ ਨੇ ਕੀਤਾ ਜਲਾਭਿਸ਼ੇਕ ਅਗਲੀ ਖ਼ਬਰ ਵਿਨੈ ਨਗਰ ਵੈੱਲਫੇਅਰ ਸੁਸਾਇਟੀ ਨੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।