21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮਿੱਠੂ ਬਸਤੀ ਇਲਾਕੇ ’ ਚ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆx

ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਵਾਰਡ ਨੰਬਰ 56 ਵਿੱਚ ਪੈਂਦੇ ਵੱਖ-ਵੱਖ ਇਲਾਕਿਆਂ ਵਿਚ 1. 93 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਮਿੱਠੂ ਬਸਤੀ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ। ਨਾਲ ਹਨ ਕੌਂਸਲਰ ਮੁਕੇਸ਼ ਸੇਠੀ ਤੇ ਹੋਰ। ਤਸਵੀਰ-ਮੁਨੀਸ਼। 20-08-2026
ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਵਾਰਡ ਨੰਬਰ 56 ਵਿੱਚ ਪੈਂਦੇ ਵੱਖ-ਵੱਖ ਇਲਾਕਿਆਂ ਵਿਚ 1.93 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲੰਧਰ ਭਰ ਵਿੱਚ ਨਿਯਮਿਤ ਢੰਗ ਨਾਲ ਵੱਡੀ ਗਿਣਤੀ ਵਿਚ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਨਾਲ ਸ਼ਹਿਰ ਤੇਜ਼ੀ ਨਾਲ ਵਿਕਾਸ ਦੀ ਰਾਹ ‘ਤੇ ਅੱਗੇ ਵਧ ਰਿਹਾ ਹੈ। ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ ਵੀ ਮੌਜੂਦ ਸਨ । ਅੱਜ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਵਿੱਚ ਮਿੱਠੂ ਬਸਤੀ ਵਿੱਚ 1.10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇੱਕ ਨਵੀਂ ਸੜਕ ਦਾ ਨਿਰਮਾਣ, ਕ੍ਰਿਸ਼ਨਾ ਨਗਰ ਵਿੱਚ 42.86 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਵਿਕਾਸ ਕਾਰਜ ਅਤੇ ਬਸਤੀ ਮਿੱਠੂ ਵਿੱਚ ਹੀ 40.56 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਹੋਰ ਸੜਕ ਪ੍ਰਾਜੈਕਟ ਸ਼ਾਮਲ ਹਨ । ਸ਼੍ਰੀ ਭਗਤ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿੰਨੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨਿਰਮਾਣ ਕਾਰਜਾਂ ਦੀ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣ ‘ਤੇ ਵੀ ਜ਼ੋਰ ਦਿੱਤਾ।
ਪਿਛਲੀ ਖ਼ਬਰ ਭਾਜਪਾ ਜਲੰਧਰ ਸ਼ਹਿਰੀ ਦੀ ਸੰਗਠਨਾਤਮਕ ਮੀਟਿੰਗ ’ ਚ ਪ੍ਰੋਗਰਾਮਾਂ ਨੂੰ ਲੈ ਕੇ ਬਣਾਈ ਰਣਨੀਤੀ 2027 ਵਿਚ ਪੰਜਾਬ ਵਿਚ ਵੀ ਭਾਜ... ਅਗਲੀ ਖ਼ਬਰ ਅਟੱਲ ਜੀ ਦੇ ਆਦਰਸ਼ ਭਾਜਪਾ ਵਰਕਰਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਨਾ ਦੇਣ ਵਾਲੇ - ਅਨਿਲ ਸਰੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।