20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੈਨੇਡਾ ਵਿਖੇ ਭੇਜੇ ਗਏ ਪਾਵਨ ਸਰੂਪਾਂ ਦੀ ਮਰਿਆਦਾ ਅਤੇ ਸੁਰੱਖਿਆ ਸੰਬੰਧੀ ਐੱਸ . ਜੀ . ਪੀ . ਸੀ . ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਜਲੰਧਰ, 19 ਅਗਸਤ (ਐੱਮ. ਐੱਸ.

ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਦਿੰਦੇ ਹੋਏ ਮਨਜੀਤ ਸਿੰਘ ਕਰਤਾਰਪੁਰ, ਨੋਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਜਿੰਦਾ ਅਤੇ ਹੋਰ। ਅਜੀਤ ਤਸਵੀਰ 20-08-2026
ਜਲੰਧਰ, 19 ਅਗਸਤ (ਐੱਮ. ਐੱਸ. ਲੋਹੀਆ) – ਕੈਨੇਡਾ ਵਿਖੇ ਭੇਜੇ ਗਏ ਪਾਵਨ ਸਰੂਪਾਂ ਦੀ ਮਰਿਯਾਦਾ ਅਤੇ ਸੁਰੱਖਿਆ ਸੰਬੰਧੀ ‘ਆਵਾਜ਼-ਏ-ਕੌਮ’ ਜਥੇਬੰਦੀ ਦੇ ਇਕ ਵਫ਼ਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਉਚੇਚੇ ਤੌਰ ‘ਤੇ ਮੁਲਾਕਾਤ ਕੀਤੀ। ਗੁਰਦੁਆਰਾ ਬਿਭੌਰ ਸਾਹਿਬ ਵਿਖੇ ਪ੍ਰਧਾਨ ਮਨਜੀਤ ਸਿੰਘ ਕਰਤਾਰਪੁਰ ਦੀ ਅਗਵਾਈ ਹੇਠ ਮਿਲੇ ਵਫ਼ਦ ’ਚ ਨੋਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਜਿੰਦਾ, ਰਣਬੀਰ ਸਿੰਘ ਅਤੇ ਜਸਵੀਰ ਸਿੰਘ ਸ਼ਾਮਲ ਸਨ। ਵਫ਼ਦ ਨੇ ਐੱਸ.ਜੀ.ਪੀ.ਸੀ. ਪ੍ਰਧਾਨ ਧਾਮੀ ਨੂੰ ਪਿੱਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੁਆਰਾ ਕੰਟੇਨਰਨੁਮਾ ਬੱਸ ਰਾਹੀਂ ਸਰੀ (ਕੈਨੇਡਾ) ਵਿਖੇ ਭੇਜੇ ਗਏ ਪਾਵਨ ਸਰੂਪਾਂ ਦੇ ਕੈਨੇਡਾ ਦੀ ਧਰਤੀ ‘ਤੇ ਆਗਮਨ, ਮਰਿਯਾਦਾ, ਅਦਬ, ਸੁਰੱਖਿਆ ਅਤੇ ਟ੍ਰਾਂਸਪੋਟੇਸ਼ਨ ਨਾਲ ਜੁੜੇ ਅਹਿਮ ਸਵਾਲਾਂ ਸੰਬੰਧੀ ਇਕ ਮੰਗ ਪੱਤਰ ਸੌਂਪਿਆ। ਪੱਤਰ ਰਾਹੀਂ ਜਥੇਬੰਦੀ ਨੇ ਸੰਗਤ ਦੀਆਂ ਪੰਥਕ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪਾਸੋਂ ਮੁੱਖ ਨੁਕਤਿਆਂ ‘ਤੇ ਲਿਖਤੀ ਜਾਣਕਾਰੀ ਮੰਗੀ ਹੈ । ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਧਾਮੀ ਨੇ ਵਫ਼ਦ ਨੂੰ ਪੂਰਨ ਵਿਸ਼ਵਾਸ ਦਿਵਾਇਆ ਹੈ ਕਿ ਇਸ ਮਾਮਲੇ ਨਾਲ ਸੰਬੰਧਿਤ ਸਾਰੀ ਲੋੜੀਂਦੀ ਜਾਣਕਾਰੀ ਦੋ ਦਿਨਾਂ ’ਚ ਸ਼੍ਰੋਮਣੀ ਕਮੇਟੀ ਵਲੋਂ ਪਾਰਦਰਸ਼ੀ ਢੰਗ ਨਾਲ ਜਾਰੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਦਾ ਸਮੈਸਟਰ ਪ੍ਰੀਖਿਆਵਾਂ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਲੰਧਰ ਕੈਂਟ ਦੇ ਮੁੱਖ ਡਾਕਘਰ ’ ਚ ਬੂਟੇ ਲਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।