22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਮਸ਼ਾਲ ਰੈਲੀ ਦਾ ਜਲੰਧਰ ’ਚ ਹੋਇਆ ਸ਼ਾਨਦਾਰ ਸਵਾਗਤ

ਜਲੰਧਰ, 21 ਅਗਸਤ (ਡਾ ਜਤਿੰਦਰ ਸਾਬੀ)- ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ‘ਖੇਡਾਂ ਵਤਨ ਪੰਜਾਬ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਲ੍ਹਿਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਮਸ਼ਾਲ ਰੈਲੀ ਜੋ ਕਿ ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਜਲੰਧਰ ਪਹੁੰਚੀ ਦਾ ਭਰਵਾਂ ਸਵਾਗਤ ਕੀਤਾ ਗਿਆ।

ਖੇਡਾਂ ਵਤਨ ਪੰਜਾਬ’ ਸੀਜ਼ਨ- 4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਹੋਰ। ਤਸਵੀਰ-ਜੀਪੀ ਸਿੰਘ 22-08-2026
ਜਲੰਧਰ, 21 ਅਗਸਤ (ਡਾ ਜਤਿੰਦਰ ਸਾਬੀ)- ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ‘ਖੇਡਾਂ ਵਤਨ ਪੰਜਾਬ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਲ੍ਹਿਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਮਸ਼ਾਲ ਰੈਲੀ ਜੋ ਕਿ ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਜਲੰਧਰ ਪਹੁੰਚੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਦੇ ਖੇਤਰ ਲਈ 700 ਕਰੋੜ ਰੁਪਏ ਦਾ ਬਜਟ ਰੱਖ ਕੇ ਵੱਡੀ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਇਸ ਮੌਕੇ ਇਕ ਪ੍ਰਭਾਵਸ਼ਾਲੀ ਅਥਲੈਟਿਕਸ ਸ਼ੋਅ ਵੀ ਪੇਸ਼ ਕੀਤਾ ਗਿਆ ਜਿਸ ਨਾਲ ਉਭਰਦੇ ਖਿਡਾਰੀਆਂ ਵਲੋਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਮਸ਼ਾਲ ਦੇ ਸਵਾਗਤ ਵਿੱਚ ਹੋਰ ਉਤਸ਼ਾਹ ਵਧਿਆ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ‘’ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਤਹਿਤ 3 ਸਤੰਬਰ 15 ਸਤੰਬਰ 2026 ਤੱਕ ਬਲਾਕ ਪੱਧਰ, 20 ਤੋਂ 30 ਸਤੰਬਰ ਤੱਕ ਜ਼ਲ੍ਹਿਾ ਪੱਧਰ ਅਤੇ 10 ਨਵੰਬਰ ਤੋਂ 28 ਨਵੰਬਰ ਤੱਕ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਸ਼ਾਮਿਲ ਕਰਵਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਇਹਨਾਂ ਖੇਡਾਂ ਵਿੱਚ ਸ਼ਮੂਲੀਅਤ ਲਈ ਪੋਰਟਲ ਤੇ ਆਪਣੀ ਪਛਾਣ ਦੇ ਦਸਤਾਵੇਜ਼(ਅਧਾਰ ਕਾਰਡ, ਉਮਰ ਸਬੂਤ ਸਰਟੀਫਿਕੇਟ) ਨਾਲ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਖੇਡਾਂ ਵਤਨ ਪੰਜਾਬ ਦੀਆਂ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰ ਹੋਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਐਸ.ਡੀ.ਐਮ. ਸ਼ੁਭੀ ਆਂਗਰਾ ਅਤੇ ਜ਼ਿਲਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਏਸ਼ੀਅਨ ਮੈਡਲਿਸਟ ਖਿਡਾਰੀ ਅਜੈਬ ਸਿੰਘ, ਓਲੰਪੀਅਨ ਹਾਕੀ ਖਿਡਾਰੀ ਮੁਖਬੈਨ ਸਿੰਘ,, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਤੈਰਾਕੀ ਕੋਚ ਉਮੇਸ਼ ਸ਼ਰਮਾ, ਸਹਿਜਪ੍ਰੀਤ ਸਿੰਘ, ਬਿਕਰਮਜੀਤ ਸਿੰਘ ਤੇ ਏਕਮਜੋਤ ਸਿੰਘ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਲੋਕਾਂ ਦੇ ਸਮਰਥਨ ਨਾਲ ਪੂਰਨ ਤੌਰ ’ਤੇ ਸਫ਼ਲ ਰਿਹਾ ‘ਕੌਮੀ ਇਨਸਾਫ਼ ਮੋਰਚਾ’ ਵਲੋਂ ਦਿੱਤਾ ਪੰਜਾਬ ਬੰਦ ਦਾ ਸੱਦਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਜਲੰਧਰ ਵਿਖੇ ਕੀਤਾ ਗਿਆ ਵੰਡ ਦੇ ਦੁਖਾਂਤ ਨੂੰ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।