ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈੈਟ ’ ਚ ਐਂਟੀ ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਅਕਾਲੀ-ਭਾਜਪਾ ਗੱਠਜੋੜ ਜ਼ਰੂਰੀ-ਢੀਂਡਸਾ
ਜਲੰਧਰ, 22 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਡੇਰੇ ਹਿੱਤਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਸੂਬੇ ਦੇ ਹਿੱਤਾਂ ਨੂੰ ਪਹਿਲ ਦੇ ਕੇ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ।
ਅਜੀਤ ਡੈਸਕ
23-08-2026