ਰਜਿੰਦਰ ਭੁੱਲਰ ਦੀ ਪੈਦਲ ਯਾਤਰਾ ਹੁਣ ਤੱਕ ਸ਼ਾਹਕੋਟ ਹਲਕੇ ਦੇ 93 ਪਿੰਡਾਂ ’ ਚ ਪਹੁੰਚੀ
ਸ਼ਾਹਕੋਟ, 26 ਅਗਸਤ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਦੀ ਮਜ਼ਬੂਤੀ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਵਲੋਂ 7 ਅਗਸਤ ਨੂੰ ਸ਼ਾਹਕੋਟ ਹਲਕੇ ਦੇ ਪਿੰਡ ਬਾਦਸ਼ਾਹਪੁਰ ਤੋਂ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਹੁਣ ਤੱਕ 93 ਪਿੰਡਾਂ ਵਿਚ ਪਹੁੰਚ ਚੁੱਕੀ ਹੈ। ਭੁੱਲਰ ਦੀ ਅਗਵਾਈ ਹੇਠ ਚੱਲ ਰਹੀ ਇਸ ਪੈਦਲ ਯਾਤਰਾ ਦੌਰਾਨ ਉਹ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ।
ਪੈਦਲ ਯਾਤਰਾ ਦੌਰਾਨ ਰਜਿੰਦਰ ਸਿੰਘ ਭੁੱਲਰ ਸਾਬਕਾ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ ਕਰਦੇ ਹੋਏ ਪਿੰਡ ਦੇ ਲੋਕ। ਤਸਵੀਰ : ਦਲਜੀਤ ਸਿਘ ਸਚਦੇਵਾ
27-08-2026