27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੀ.ਕੇ.ਯੂ. ਰਾਜੇਵਾਲ ਆਦਮਪੁਰ ਦੀ ਪਿੰਡ ਢੰਡੌਰ ਵਿਖੇ ਹੋਈ ਭਾਰੀ ਮੀਟਿੰਗ

ਆਦਮਪੁਰ, 26 ਅਗਸਤ (ਹਰਪ੍ਰੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਆਦਮਪੁਰ ਦੇ ਸੀਨੀਅਰ ਕਿਸਾਨ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਢੰਡੋਰ ਵਿਖੇ ਹੋਈ, ਜਿਸ ਵਿੱਚ ਇਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ ਵਟਾਂਦਰਾ ਕਾਰਨ ਉਪਰੰਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਡਰੋਲੀ ਖੁਰਦ, ਜਸਵਿੰਦਰ ਸਿੰਘ ਭਿੰਦਾ ਹਰੀਪੁਰ ਅਤੇ ਯੂਨੀਅਨ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਤੇ ਕਿਸਾਨੀ ਮੰਗਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਅੰਨਦਾਤਾ ਸੜਕਾਂ ‘ਤੇ ਆਉਣ ਲਈ ਮਜ਼ਬੂਰ ਹੈ।

ਅਜੀਤ ਡੈਸਕ 27-08-2026
ਆਦਮਪੁਰ, 26 ਅਗਸਤ (ਹਰਪ੍ਰੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਆਦਮਪੁਰ ਦੇ ਸੀਨੀਅਰ ਕਿਸਾਨ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਢੰਡੋਰ ਵਿਖੇ ਹੋਈ, ਜਿਸ ਵਿੱਚ ਇਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ ਵਟਾਂਦਰਾ ਕਾਰਨ ਉਪਰੰਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਡਰੋਲੀ ਖੁਰਦ, ਜਸਵਿੰਦਰ ਸਿੰਘ ਭਿੰਦਾ ਹਰੀਪੁਰ ਅਤੇ ਯੂਨੀਅਨ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਤੇ ਕਿਸਾਨੀ ਮੰਗਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਅੰਨਦਾਤਾ ਸੜਕਾਂ ‘ਤੇ ਆਉਣ ਲਈ ਮਜ਼ਬੂਰ ਹੈ। ਉਨਾਂ ਕਿਹਾ ਕਿ ਇਕ ਸਤੰਬਰ ਦਿਨ ਮੰਗਲਵਾਰ ਸਵੇਰੇ 8 ਵਜੇ ਦਾਣਾ ਮੰਡੀ ਢੰਡੌਰ ਤੋ ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਨਾਲ ਕਿਸਾਨ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਣਗੇ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਹਰਪਾਲ ਸਿੰਘ ਬੱਲ ਜਨਰਲ ਸੈਕਟਰੀ, ਬਹਾਦਰ ਸਿੰਘ ਚੌਹਾਨ ਵਾਈਸ ਪ੍ਰਧਾਨ, ਰਣਜੀਤ ਸਿੰਘ ਬਿੱਲਾ ਖਜਾਨਚੀ, ਸੁਖਦੇਵ ਸਿੰਘ ਪਲਾਹੀ, ਬਲਜੀਤ ਸਿੰਘ ਦਿਓਲ, ਰਣਜੀਤ ਸਿੰਘ ਕੰਦੋਲਾ, ਜਸਵਿੰਦਰ ਸਿੰਘ ਭਿੰਦਾ, ਰਣਜੀਤ ਸਿੰਘ ਚੋਮੋ, ਬਹਾਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਸੀਨੀਅਰ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਦਾ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ ਚ ਰੱਖੜੀ ਦੇ ਤਿਉਹਾਰ ਸੰਬੰਧੀ ਮੁਕਾਬਲੇ ਕਾਰਡ ਮੇਕਿੰਗ ਮੁਕਾਬਲੇ ’ਚੋਂ ਬਾਬਾ ਜ਼ੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।