29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਫ. ਆਈ. ਟੀ. ਤੇ ਫੋਰਟਿਸ ਹਸਪਤਾਲ ਵਿਚਾਲੇ ਸਮਝੌਤਾ, ਮੈਂਬਰਾਂ ਤੇ ਮੁਲਾਜ਼ਮਾਂ ਨੂੰ ਮਿਲਣਗੀਆਂ ਵਿਸ਼ੇਸ਼ ਸਿਹਤ ਸਹੂਲਤਾਂ

ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਫੈਡਰੇਸ਼ਨ ਆਫ਼ ਇੰਡਸਟਰੀ ਐਂਡ ਟਰੇਡ ਦੀ ਮੀਟਿੰਗ ਦੌਰਾਨ ਫੋਰਟਿਸ ਹਸਪਤਾਲ ਨਾਲ ਸਮਝੌਤਾ ਕੀਤਾ ਗਿਆ, ਜਿਸ ਤਹਿਤ ਜਥੇਬੰਦੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫੋਰਟਿਸ ਹਸਪਤਾਲ ਦੇ ਡੀ.

ਅਜੀਤ ਡੈਸਕ 29-08-2026
ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਫੈਡਰੇਸ਼ਨ ਆਫ਼ ਇੰਡਸਟਰੀ ਐਂਡ ਟਰੇਡ ਦੀ ਮੀਟਿੰਗ ਦੌਰਾਨ ਫੋਰਟਿਸ ਹਸਪਤਾਲ ਨਾਲ ਸਮਝੌਤਾ ਕੀਤਾ ਗਿਆ, ਜਿਸ ਤਹਿਤ ਜਥੇਬੰਦੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫੋਰਟਿਸ ਹਸਪਤਾਲ ਦੇ ਡੀ.ਜੀ.ਐੱਮ. ਸ਼ਾਂਤਨੂ ਕੁਮਾਰ ਸਚੇਤ ਨੇ ਹਸਪਤਾਲ ’ਚ ਉਪਲਬਧ ਆਧੁਨਿਕ ਡਾਕਟਰੀ ਸਹੂਲਤਾਂ, ਮਾਹਿਰ ਡਾਕਟਰਾਂ, ਵੱਖ-ਵੱਖ ਇਲਾਜ ਸੇਵਾਵਾਂ ਅਤੇ ਬਿਹਤਰ ਸਿਹਤ ਸੇਵਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਹੀ ਡਾਕਟਰੀ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਐੱਫ.ਆਈ.ਟੀ. ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਤੇ ਮੁਲਾਜ਼ਮਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਫੋਰਟਿਸ ਹਸਪਤਾਲ ਵਲੋਂ ਐੱਫ. ਆਈ. ਟੀ. ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਹੂਲਤਾਂ ਦੇ ਨਾਲ ਡਾਕਟਰੀ ਸੇਵਾਵਾਂ ਵਿਚ ਵਿਸ਼ੇਸ਼ ਛੋਟ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਐੱਫ.ਆਈ.ਟੀ. ਅਤੇ ਫੋਰਟਿਸ ਹਸਪਤਾਲ ਵਿਚਾਲੇ ਐੱਫ.ਆਈ.ਟੀ. ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਮੁਲਾਜ਼ਮਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਅਤੇ ਵਿਸ਼ੇਸ਼ ਦਰਾਂ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਝੌਤਾ (ਐੱਮ.ਓ.ਯੂ.) ਵੀ ਸਹੀਬੱਧ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਫ.ਆਈ.ਟੀ. ਦੇ ਪ੍ਰਧਾਨ ਸੁਨੀਲ ਸ਼ਰਮਾ ਨੇ ਦੱਸਿਆ ਕਿ ਮੈਂਬਰਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਉਦਯੋਗਪਤੀਆਂ, ਵਪਾਰੀਆਂ ਅਤੇ ਉਨ੍ਹਾਂ ਨਾਲ ਜੁੜੇ ਮੁਲਾਜ਼ਮਾਂ ਲਈ ਸਿਹਤ ਸਬੰਧੀ ਜਾਗਰੂਕਤਾ ਅਤੇ ਮਿਆਰੀ ਡਾਕਟਰੀ ਸਹਾਇਤਾ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਐੱਫ.ਆਈ.ਟੀ. ਵਲੋਂ ਭਵਿੱਖ ਵਿਚ ਵੀ ਆਪਣੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਅਜਿਹੀਆਂ ਲੋਕ-ਭਲਾਈ ਵਾਲੀਆਂ ਪਹਿਲਕਦਮੀਆਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਐੱਫ਼.ਆਈ.ਟੀ. ਦੇ ਚੇਅਰਮੈਨ ਮਨਿੰਦਰ ਸ਼ਰਮਾ, ਜਨਰਲ ਸਕੱਤਰ ਨਵਨੀਤ ਕੁਮਾਰ, ਮਨੀਸ਼ ਕਵਾਤੜਾ, ਸ਼੍ਰੀ ਰਾਮ ਮੰਦਰ ਛੋਟੀ ਅਯੁੱਧਿਆ ਕਮੇਟੀ ਵੱਲੋਂ ਸਮਾਜਸੇਵੀ ਪਵਨ ਸੇਤੀਆ, ਅਰਵਿੰਦ ਗੁਪਤਾ, ਪਰਮਾਰ, ਸੰਜੀਵ ਗੁਪਤਾ, ਰਾਹੁਲ ਟੰਡਨ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਤੇ ਵਪਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਖਜ਼ਾਨਚੀ ਦੇ ਉਮੀਦਵਾਰ ਗੁਰੂ ਨਾਨਕ ਫਾਊਂਡੇਸ਼ਨ ਗਲੋਬਲ ਸਕੂਲ ਨੇ ਕਾਨਫਰੰਸ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਨਵਾਂ ਟਾਊਨ ਹਾਲ ਬਣਾਉਣ ਲਈ ਕਈ ਵਾਰ ਬਣਾਈ ਗਈ ਯੋਜਨਾ-ਟੀਟੂ ਨੇ ਵੀ ਹਾਊਸ ਵਿਚ ਉਠਾਇਆ ਸੀ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।