30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਸ਼ਟਰੀ ਖੇਡ ਦਿਵਸ ਮੌਕੇ ਕੇ . ਐਮ . ਵੀ . ’ ਚ ਤੰਦਰੁਸਤੀ ਤੇ ਏਕਤਾ ਦਾ ਜਸ਼ਨ

ਜਲੰਧਰ, 29 ਅਗਸਤ (ਡਾ ਜਤਿੰਦਰ ਸਾਬੀ) ਕੰਨਿਆ ਮਹਾਵਿਦਿਆਲਿਆ (ਆਟੋਨੋਮਸ) ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਸਮਾਗਮ ਕਰਵਾਏ ਗਏ। ਸਮਾਗਮ ਦਾ ਉਦੇਸ਼ ਵਿਦਿਆਰਥਣਾਂ ਵਿਚ ਖੇਡਾਂ, ਸਿਹਤਮੰਦ ਜੀਵਨ-ਸ਼ੈਲੀ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।

ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਡਾ ਜਤਿੰਦਰ ਸਾਬੀ) ਕੰਨਿਆ ਮਹਾਵਿਦਿਆਲਿਆ (ਆਟੋਨੋਮਸ) ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਸਮਾਗਮ ਕਰਵਾਏ ਗਏ। ਸਮਾਗਮ ਦਾ ਉਦੇਸ਼ ਵਿਦਿਆਰਥਣਾਂ ਵਿਚ ਖੇਡਾਂ, ਸਿਹਤਮੰਦ ਜੀਵਨ-ਸ਼ੈਲੀ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਰਗਰਮ ਜੀਵਨਸ਼ੈਲੀ ਦਾ ਸੰਦੇਸ਼ ਦਿੱਤਾ । ਇਸ ਮੌਕੇ ਪ੍ਰਿੰਸੀਪਲ ਪ੍ਰੋ. ਡਾ. ਅਤਿਮਾ ਸ਼ਰਮਾ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਨੇਤ੍ਰਿਤਵ ਦੇ ਗੁਣ ਵੀ ਵਿਕਸਤ ਕਰਦੀਆਂ ਹਨ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ । ਇਸ ਮੌਕੇ ਡਾ. ਦਵਿੰਦਰ ਸਿੰਘ, ਮੈਡਮ ਅਤੇ ਸਪੋਰਟਸ ਵਿਭਾਗ ਦੇ ਸਟਾਫ਼ ਵੱਲੋਂ ਵੀ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ ’ਚ ‘ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਲੈਕਚਰਾਰ ਇਕਬਾਲ ਸਿੰਘ ਰੰਧਾਵਾ ਦਾ ਸਪੋਰਟਸ-ਏ-ਪੰਜਾਬ ਕਲੱਬ ਵਲੋਂ ਸਨਮਾਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।