30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲਾਇਲਪੁਰ ਖਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 29 ਅਗਸਤ (ਡਾ ਜਤਿੰਦਰ ਸਾਬੀ) ਲਾਇਲਪੁਰ ਖਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਪ੍ਰਿੰਸੀਪਲ ਡਾ ਰਛਪਾਲ ਸਿੰਘ ਸੰਧੂ ਤੇ ਡੀਨ ਸਪੋਰਟਸ ਸਿਮਰਨਜੀਤ ਸਿੰਘ ਬੈਂਸ ਦੀ ਦੇਖ ਰੇਖ ਮਨਾਇਆ ਗਿਆ। ਸਮਾਗਮ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸਰਦਾਰ ਸੰਦੀਪ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰਸਿੱਧ ਅਥਲੈਟਿਕਸ ਕੋਚ ਸਰਦਾਰ ਸਰਬਜੀਤ ਸਿੰਘ ਹੈਪੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਡਾ ਜਤਿੰਦਰ ਸਾਬੀ) ਲਾਇਲਪੁਰ ਖਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਪ੍ਰਿੰਸੀਪਲ ਡਾ ਰਛਪਾਲ ਸਿੰਘ ਸੰਧੂ ਤੇ ਡੀਨ ਸਪੋਰਟਸ ਸਿਮਰਨਜੀਤ ਸਿੰਘ ਬੈਂਸ ਦੀ ਦੇਖ ਰੇਖ ਮਨਾਇਆ ਗਿਆ। ਸਮਾਗਮ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸਰਦਾਰ ਸੰਦੀਪ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰਸਿੱਧ ਅਥਲੈਟਿਕਸ ਕੋਚ ਸਰਦਾਰ ਸਰਬਜੀਤ ਸਿੰਘ ਹੈਪੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਮੇਜਰ ਧਿਆਨ ਚੰਦ ਦੀ ਮਹਾਨ ਖੇਡ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਚੰਗੇ ਚਰਿੱਤਰ ਦੀ ਨੀਂਹ ਵੀ ਹਨ । ਰਾਸ਼ਟਰੀ ਖੇਡ ਦਿਵਸ ਦੇ ਮੌਕੇ ਸੀ.ਆਰ.ਪੀ.ਐੱਫ. ਅਤੇ ਲਾਇਲਪੁਰ ਖਾਲਸਾ ਕਾਲਜ ਦੀਆਂ ਹਾਕੀ ਟੀਮਾਂ ਦਰਮਿਆਨ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ। ਕਾਲਜ ਪ੍ਰਬੰਧਕਾਂ ਵਲੋਂ ਸਮਾਗਮ ਦੀ ਸਫਲਤਾ ਲਈ ਸਪੋਰਟਸ ਕਮੇਟੀ ਅਤੇ ਸਪੋਰਟਸ ਵਿਭਾਗ ਦੇ ਸਮੂਹ ਮੈਂਬਰਾਂ ਵਲੋਂ ਕੀਤੀਆਂ ਸਮਰਪਿਤ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਭਾਜਪਾ ਦੇ ਪੁਰਾਣੇ ਅਤੇ ਸਮਰਪਿਤ ਕਾਰਕੁੰਨ ਪਾਰਟੀ ਦੀ ਰੀੜ੍ਹ ਦੀ ਹੱਡੀ - ਬਰਾੜ , ਸੂਰਜ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਨਾਲ ਮ... ਅਗਲੀ ਖ਼ਬਰ ਐਲ.ਪੀ.ਯੂ. ਦਾ ਵਿਦਿਆਰਥੀ ਨਿਖਿਲਨ ਜੇ . ਐਮ . ਕਰੇਗਾ ‘ ਵਰਲਡ ਸਕਿੱਲਸ ਸ਼ੰਘਾਈ 2026’ ’ ਚ ਦੇਸ਼ ਦੀ ਨੁਮਾਇੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।