03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਾਰਡ ਨੰਬਰ 20 ਵਿਖੇ ਕੌਂਸਲਰ ਰਾਜੂ ਦੀ ਪਤਨੀ ਵਲੋਂ ਮਹਿਲਾਵਾਂ ਨਾਲ ਬੈਠਕ

ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਪਤਨੀ ਨਿਧੀ ਕੋਹਲੀ ਨੇ ਵੀ ਕੀਤੀ ਸ਼ਮੂਲੀਅਤ ਚੁਗਿੱਟੀ/ ਜੰਡੂ ਸਿੰਘਾ, 2 ਸਤੰਬਰ (ਨਰਿੰਦਰ ਲਾਗੂ)-ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਮਹਿਲਾਵਾਂ ਨੂੰ ਜਾਣੂ ਕਰਵਾਉਣ ਲਈ ਵਾਰਡ ਨੰਬਰ 20 ਤੋਂ ਕੌਂਸਲਰ ਮਨਮੋਹਨ ਸਿੰਘ ਰਾਜੂ ਦੀ ਪਤਨੀ ਜਤਿੰਦਰ ਕੌਰ ਵਲੋਂ ਇੱਕ ਬੈਠਕ ਮਹਿਲਾਵਾਂ ਨਾਲ ਕੀਤੀ ਗਈ ਜਿਸ ਵਿੱਚ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਦੀ ਪਤਨੀ ਨਿਧੀ ਕੋਹਲੀ ਵਲੋਂ ਵੀ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਾਜ਼ਰੀਨ ਵਲੋਂ ਸ੍ਰੀਮਤੀ ਕੋਹਲੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 03-09-2026
ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਪਤਨੀ ਨਿਧੀ ਕੋਹਲੀ ਨੇ ਵੀ ਕੀਤੀ ਸ਼ਮੂਲੀਅਤ ਚੁਗਿੱਟੀ/ ਜੰਡੂ ਸਿੰਘਾ, 2 ਸਤੰਬਰ (ਨਰਿੰਦਰ ਲਾਗੂ)-ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਮਹਿਲਾਵਾਂ ਨੂੰ ਜਾਣੂ ਕਰਵਾਉਣ ਲਈ ਵਾਰਡ ਨੰਬਰ 20 ਤੋਂ ਕੌਂਸਲਰ ਮਨਮੋਹਨ ਸਿੰਘ ਰਾਜੂ ਦੀ ਪਤਨੀ ਜਤਿੰਦਰ ਕੌਰ ਵਲੋਂ ਇੱਕ ਬੈਠਕ ਮਹਿਲਾਵਾਂ ਨਾਲ ਕੀਤੀ ਗਈ ਜਿਸ ਵਿੱਚ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਦੀ ਪਤਨੀ ਨਿਧੀ ਕੋਹਲੀ ਵਲੋਂ ਵੀ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਾਜ਼ਰੀਨ ਵਲੋਂ ਸ੍ਰੀਮਤੀ ਕੋਹਲੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਕੰਮਾਂ ’ਚ ਮਹਿਲਾਵਾਂ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦੇ ਪਤੀ ਨਿਤਿਨ ਕੋਹਲੀ ਨੂੰ ਜਦੋਂ ਦੀ ਇਸ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਦੋਂ ਤੋਂ ਹੀ ਇਸ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਬਹੁਤ ਤੇਜ਼ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵਾਰਡ ਵਿੱਚ ਨਵੇਂ ਟਿਊਬਵੈੱਲ ਲੱਗ ਰਹੇ ਹਨ ਤੇ ਕਿਸੇ ਵਿੱਚ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਗੱਲ ਕੀ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦੇ ਪਤੀ ਦੇ ਕੰਮਾਂ ਤੋਂ ਖੁਸ਼ ਹਨ। ਇਸ ਮੌਕੇ ਕੌਂਸਲਰ ਮਨਮੋਹਨ ਸਿੰਘ ਰਾਜੂ ਦੀ ਪਤਨੀ ਜਤਿੰਦਰ ਕੌਰ ਨੇ ਨਿਤਿਨ ਕੋਹਲੀ ਹੁਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਵਦੀਪ ਕੌਰ, ਗੁਰਪ੍ਰੀਤ ਕੌਰ, ਅਭੀਜੀਤ ਕੌਰ, ਕਮਲੇਸ਼ ਕੁਮਾਰੀ, ਮਨਜੀਤ ਕੌਰ, ਗੀਤਾ ਰਾਣੀ, ਜਗਜੀਤ ਕੌਰ, ਅਨੀਤਾ ਰਾਜ, ਜੋਤੀ, ਰਚਨਾ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਤਿਆ ਨਾਰਾਇਣ ਮੰਦਰ ਚੌਕ ’ਚ ਭਲਕੇ ਲੱਗੇਗਾ ਲੰਗਰ ਅਗਲੀ ਖ਼ਬਰ ਦਿਵਯ ਜੋਤੀ ਜਾਗ੍ਰਤੀ ਸੰਸਥਾਨ, ਨੂਰਮਹਿਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਉਤਸਵ ਦੀ ਮਚੇਗੀ ਧੂਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।