06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਬਰ ਤੇ ਨਸ਼ਿਆਂ ਦੇ ਵਿਰੋਧ ’ਚ ਬਸਪਾ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸੰਗਰੂਰ ਦੇ ਪਿੰਡ ਸ਼ੇਰੋ ਦੇ ਰਹਿਣ ਵਾਲੇ ਮੋਹਨਜੀਤ ਸਿੰਘ ’ਤੇ ਹੋਈ ਅਣਮਨੁੱਖੀ ਤਸ਼ੱਦਦ, ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਅਤੇ ਆਮ ਲੋਕਾਂ ਖਿਲਾਫ ਕੀਤੇ ਜਾ ਰਹੇ ਸਰਕਾਰੀ ਜਬਰ ਦੇ ਮਾਮਲਿਆਂ ਨੂੰ ਲੈ ਕੇ ਬਸਪਾ ਵਲੋਂ ਅੱਜ ਸਨਿਚਰਵਾਰ ਨੂੰ ਜਲੰਧਰ ਸ਼ਹਿਰ ਵਿਖੇ ਰੋਸ ਮਾਰਚ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਡਾ.

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਸੰਗਰੂਰ ਦੇ ਪਿੰਡ ਸ਼ੇਰੋ ਦੇ ਰਹਿਣ ਵਾਲੇ ਮੋਹਨਜੀਤ ਸਿੰਘ ’ਤੇ ਹੋਈ ਅਣਮਨੁੱਖੀ ਤਸ਼ੱਦਦ, ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਅਤੇ ਆਮ ਲੋਕਾਂ ਖਿਲਾਫ ਕੀਤੇ ਜਾ ਰਹੇ ਸਰਕਾਰੀ ਜਬਰ ਦੇ ਮਾਮਲਿਆਂ ਨੂੰ ਲੈ ਕੇ ਬਸਪਾ ਵਲੋਂ ਅੱਜ ਸਨਿਚਰਵਾਰ ਨੂੰ ਜਲੰਧਰ ਸ਼ਹਿਰ ਵਿਖੇ ਰੋਸ ਮਾਰਚ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ’ਚ ਹੋਏ ਇਸ ਪ੍ਰਦਰਸ਼ਨ ਤੋਂ ਬਾਅਦ ਸੂਬੇ ਦੀ ਆਪ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸਰਕਾਰ ਬਣਨ ’ਤੇ ਤਿੰਨ ਮਹੀਨਿਆਂ ਅੰਦਰ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦੀ ਗਰੰਟੀ ਦਿੱਤੀ ਸੀ, ਜੋ ਕਿ ਬਿਲਕੁੱਲ ਝੂਠੀ ਸਾਬਿਤ ਹੋਈ। ਇੱਕ ਪਾਸੇ ਆਪ ਸਰਕਾਰ ਵੱਡੇ-ਵੱਡੇ ਹੋਰਡਿੰਗ ਲਗਾ ਕੇ ਡਰੱਗ ਮਾਫੀਆ ਬਾਰੇ ਜਾਣਕਾਰੀ ਮੰਗਦੀ ਹੈ, ਪਰ ਦੂਜੇ ਪਾਸੇ ਲੋਕ ਜਦੋਂ ਇਸ ਬਾਰੇ ਸੂਚਨਾ ਦਿੰਦੇ ਹਨ ਤਾਂ ਡਰੱਗ ਮਾਫੀਆ ’ਤੇ ਕਾਰਵਾਈ ਦੀ ਜਗ੍ਹਾ ਉਲਟਾ ਜਨਤਾ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੱਦਾ ਦਿੰਦੇ ਹੋਏ ਕਿਹਾ ਕਿ ਦੇ ਲੋਕ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਹਿੱਸਾ ਬਣਨ ਤੇ ਸੂਬੇ ’ਚ ਬਸਪਾ ਦੀ ਸਰਕਾਰ ਬਣਾਉਣ। ਇਸ ਮੌਕੇ ਬਸਪਾ ਦੇ ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਐਡਵੋਕੇਟ, ਪ੍ਰਵੀਨ ਬੰਗਾ, ਹਰਭਜਨ ਸਿੰਘ ਬਜਹੇੜੀ, ਰਾਜਾ ਰਜਿੰਦਰ ਸਿੰਘ ਨਨਹੇੜੀਆ, ਜੋਗਾ ਸਿੰਘ ਪਨੌਧੀਆ, ਸਤਨਾਮ ਬਿੱਟਾ, ਇੰਜ. ਜਸਵੰਤ ਰਾਏ, ਐਡਵੋਕੇਟ ਨਵਰਾਜ, ਜਗਦੀਸ਼ ਸ਼ੇਰਪੁਰੀ, ਖੁਸ਼ੀ ਰਾਮ, ਬੂਟਾ ਸਿੰਘ ਪਤਾਰਾ ਆਦਿ ਆਗੂ ਵੀ ਮੌਜ਼ੂਦ ਸਨ।
ਪਿਛਲੀ ਖ਼ਬਰ ਨਿਗਮ ਵਲੋਂ ਚਲਾਨ ਕਰਨ ਦਾ ਕੰਮ ਬੰਦ ਕਈ ਖ਼ਾਲੀ ਪਲਾਟਾਂ ’ਚ ਫਿਰ ਲੱਗਣ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਆਦਮਪੁਰ ਪੁਲਿਸ ਖ਼ਿਲਾਫ਼ ਵਿਧਾਇਕ ਕੋਟਲੀ ਦਾ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।