ਸਰਕਾਰੀ ਕੰਨਿਆ ਸਕੂਲ ਲਾਡੋਵਾਲੀ ਰੋਡ ਲੜਕੀਆਂ ਜੂਡੋ ਦੇ ਤਿੰਨੋਂ ਵਰਗਾਂ ’ਚੋ ਆਲ ਓਵਰ ਚੈਂਪੀਅਨ
ਜਲੰਧਰ, 5 ਸਤੰਬਰ (ਡਾ ਜਤਿੰਦਰ ਸਾਬੀ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚ ਆਪਣੀ ਸਰਦਾਰੀ ਸਾਬਤ ਕਰ ਦਿੱਤੀ। ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਤਿੰਨੋਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਲ ਓਵਰ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।
ਜ
ਜੂਡੋ ਮੁਕਾਬਲਿਆਂ ਦੀ ਸਮਾਪਤੀ ਮੌਕੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਸ੍ਰੀਮਤੀ ਚਕਸ਼ੂ, ਵਿਸ਼ੇਸ਼ ਮਹਿਮਾਨ ਰਵਨੀਤ ਚੌਧਰੀ ਸੁਰਿੰਦਰ ਕੁਮਾਰ ਅਤੇ ਹੋਰ ਪਤਵੰਤੇ। ਤਸਵੀਰ-ਮੁਨੀਸ਼
06-09-2026
ਜਲੰਧਰ, 5 ਸਤੰਬਰ (ਡਾ ਜਤਿੰਦਰ ਸਾਬੀ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚ ਆਪਣੀ ਸਰਦਾਰੀ ਸਾਬਤ ਕਰ ਦਿੱਤੀ। ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਤਿੰਨੋਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਲ ਓਵਰ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਜ਼ਿਲਾ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ ਪ੍ਰਿੰਸੀਪਲ ਯੋਗੇਸ਼ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਕਰਵਾਏ ਗਏ। ਸਮਾਪਤੀ ਸਮਾਰੋਹ ਵਿੱਚ ਸ੍ਰੀਮਤੀ ਚਕਸ਼ੂ, ਬੈਂਕ ਮੈਨੇਜਰ, ਬੈਂਕ ਆਫ ਇੰਡੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਜੂਡੋ ਦੇ ਸਾਬਕਾ ਨੈਸ਼ਨਲ ਗੋਲਡ ਮੈਡਲਿਸਟ ਖਿਡਾਰੀ ਰਵਨੀਤ ਚੌਧਰੀ, ਸਹਾਇਕ ਇੰਜੀਨਿਅਰ ਪੰਜਾਬ ਬਿਜਲੀ ਬੋਰਡ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਮੁੱਖ ਮਹਿਮਾਨ ਦਾ ਸਹਾਇਕ ਕਨਵੀਨਰ ਸੁਰਿੰਦਰ ਕੁਮਾਰ, ਲੈਕਚਰਾਰ ਸਰੀਰਕ ਸਿੱਖਿਆ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੁਰਲਾ ਕਿੰਗਰਾ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਵੀ ਲਾਡੋਵਾਲੀ ਰੋਡ ਸਕੂਲ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ। ਨਹਿਰੂ ਗਾਰਡਨ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਲ੍ਹਣ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-19 ਲੜਕੀਆਂ ਦੇ ਵਰਗ ਵਿੱਚ ਵੀ ਲਾਡੋਵਾਲੀ ਰੋਡ ਸਕੂਲ ਨੇ ਪਹਿਲਾ ਸਥਾਨ ਹਾਸਲ ਕਰਕੇ ਤਿੰਨੋਂ ਵਰਗਾਂ ਵਿੱਚ ਚੈਂਪੀਅਨ ਬਣਨ ਦੀ ਇਤਿਹਾਸਕ ਪ੍ਰਾਪਤੀ ਆਪਣੇ ਨਾਮ ਕੀਤੀ। ਤੱਲ੍ਹਣ ਨੇ ਦੂਜਾ ਅਤੇ ਖਾਲਸਾ ਸਕੂਲ ਅੱਟਾ ਨੇ ਤੀਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਦੇ -40 ਕਿਲੋ ਵਰਗ ਵਿੱਚ ਪ੍ਰੀਆ ਨੇ ਪਹਿਲਾ ਸਥਾਨ, ਸੋਹਾਣੀ ਨੇ ਦੂਜਾ ਅਤੇ ਸਾਲੂ ਤੇ ਅਵਨੀਤ ਨੇ ਤੀਜਾ ਸਥਾਨ ਹਾਸਲ ਕੀਤਾ। -44 ਕਿਲੋ ਵਰਗ ਵਿੱਚ ਖਨਕ ਪਹਿਲੇ, ਰਿਆ ਕੁਮਾਰੀ ਦੂਜੇ ਅਤੇ ਲਵਲੀਨ ਕੌਰ ਤੇ ਕਮਲਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀਆਂ।-48 ਕਿਲੋ ਵਰਗ ਵਿੱਚ ਅੰਸਿਕਾ ਕੁਮਾਰੀ ਨੇ ਪਹਿਲਾ, ਦੀਪਾਜਲੀ ਨੇ ਦੂਜਾ ਅਤੇ ਜਸਰੀਨਾ ਸੁੰਦਰ ਤੇ ਦਿਕਸਾ ਨੇ ਤੀਜਾ ਸਥਾਨ ਹਾਸਲ ਕੀਤਾ। -52 ਕਿਲੋ ਵਰਗ ਵਿੱਚ ਤ੍ਰਿਪਤੀ ਨੇ ਪਹਿਲਾ, ਕੰਚਨ ਨੇ ਦੂਜਾ ਅਤੇ ਅਵੀਸੀ ਸ਼ਰਮਾ ਤੇ ਮਹਿਵਿਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਸਫਲ ਸੰਚਾਲਨ ਲਈ ਸਹਾਇਕ ਕਨਵੀਨਰ ਸੁਰਿੰਦਰ ਕੁਮਾਰ, ਅੰਤਰਰਾਸ਼ਟਰੀ ਜੂਡੋ ਰੈਫਰੀ ਅਤੇ ਸਹਾਇਕ ਸਕੱਤਰ ਜ਼ਲ੍ਹਿਾ ਸਕੂਲ ਟੂਰਨਾਮੈਂਟ ਕਮੇਟੀ ਦੀ ਭੂਮਿਕਾ ਸ਼ਲਾਘਾਯੋਗ ਰਹੀ। ਰੈਫਰੀ ਵਜੋਂ ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਸੁਲਿੰਦਰ ਸਿੰਘ, ਸੰਦੀਪ, ਆਸ਼ਾ ਰਾਣੀ, ਪਵਨ, ਨੀਸ਼ਾ ਬਾਲਾ ਅਤੇ ਪ੍ਰੀਆ ਨੇ ਸੇਵਾਵਾਂ ਨਿਭਾਈਆਂ। ਇਸ ਮੌਕੇ ਸਤਵਿੰਦਰ ਕੌਰ, ਪ੍ਰਭਜੋਤ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ, ਸਤਾਰ ਮੁਹੰਮਦ ਸਮੇਤ ਹੋਰ ਅਧਿਆਪਕ ਅਤੇ ਖੇਡ ਪ੍ਰੇਮੀ ਹਾਜ਼ਰ ਸਨ।