07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਅਗਵਾਈ ਅਧੀਨ ਆਈ.

ਅਜੀਤ ਡੈਸਕ 07-09-2026
ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਅਗਵਾਈ ਅਧੀਨ ਆਈ.ਕਿਊ.ਏ.ਸੀ ਦੁਆਰਾ ਕੋਆਰਡੀਨੇਟਰ ਡਾ. ਸੁਚੇਤਾ ਰਾਣੀ ਅਤੇ ਕੋ- ਕੋਆਰਡੀਨੇਟਰ ਡਾ.ਕਮਲਜੀਤ ਸਿੰਘ ਦੀ ਦੇਖ-ਰੇਖ ਹੇਠ ਕਾਲਜ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ, ਸਹੂਲਤਾਂ ਅਤੇ ਵੱਖ-ਵੱਖ ਗਤੀਵਿਧੀਆਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਸੁਚੇਤਾ ਰਾਣੀ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਸਹੂਲਤਾਂ, ਅਕਾਦਮਿਕ ਪ੍ਰਬੰਧ, ਲਾਇਬ੍ਰੇਰੀ, ਖੇਡਾਂ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਪਲੇਸਮੈਂਟ ਇੰਚਾਰਜ ਡਾ. ਕਮਲੇਸ਼ ਰਾਣੀ ਨੇ ਇਸ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਪਲੇਸਮੈਂਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ.ਕਮਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਐਨ.ਸੀ.ਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਐਨ.ਸੀ.ਸੀ ਦੇ ਉਦੇਸ਼, ਸਿਖਲਾਈ, ਅਨੁਸ਼ਾਸਨ, ਕੈਂਪਾਂ, ਗਤੀਵਿਧੀਆਂ ਅਤੇ ਵਿਦਿਆਰਥੀਆਂ ਲਈ ਇਸ ਦੇ ਲਾਭਾਂ ਬਾਰੇ ਜਾਣੂ ਕਰਵਾਇਆ । ਪ੍ਰੋਗਰਾਮ ਦੌਰਾਨ ਪ੍ਰੋ.ਰਾਜਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਗੌਰਵ ਕਰਾਟੇ ਕਲੱਬ ਸ਼ਾਹਕੋਟ ਦੇ ਖਿਡਾਰੀਆਂ ਨੇ ਖੇਲੋ ਇੰਡੀਆ ਵੁਸ਼ੂ ਲੀਗ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।