07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦ ਨੋਬੇਲ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਦ ਨੋਬੇਲ ਸਕੂਲ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ, ਪਾਵਨ ਤਿਉਹਾਰ ਜਨਮ ਅਸ਼ਟਮੀ ਨੂੰ ਬੜੀ ਸ਼ਰਧਾ, ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਰੋਹ ਪ੍ਰੇਮ, ਗਿਆਨ ਅਤੇ ਧਰਮ ਦੇ ਪ੍ਰਤੀਕ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦੀ ਯਾਦ ਵਿੱਚ ਆਯੋਜਿਤ ਕੀਤਾ ਗਿਆ।

ਅਜੀਤ ਡੈਸਕ 07-09-2026
ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਦ ਨੋਬੇਲ ਸਕੂਲ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ, ਪਾਵਨ ਤਿਉਹਾਰ ਜਨਮ ਅਸ਼ਟਮੀ ਨੂੰ ਬੜੀ ਸ਼ਰਧਾ, ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਰੋਹ ਪ੍ਰੇਮ, ਗਿਆਨ ਅਤੇ ਧਰਮ ਦੇ ਪ੍ਰਤੀਕ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦੀ ਯਾਦ ਵਿੱਚ ਆਯੋਜਿਤ ਕੀਤਾ ਗਿਆ।ਸਕੂਲ ਦਾ ਸਮੁੱਚਾ ਵਾਤਾਵਰਨ ਰੰਗ-ਬਿਰੰਗੀ ਸਜਾਵਟ ਅਤੇ ਤਿਉਹਾਰ ਦੇ ਉਤਸ਼ਾਹ ਨਾਲ ਰੰਗਿਆ ਗਿਆ। ਰਾਧਾ ਅਤੇ ਕ੍ਰਿਸ਼ਨ ਦੇ ਰੂਪ ਵਿੱਚ ਸਜੇ ਵਿਦਿਆਰਥੀਆਂ ਨੇ ਸਮਾਰੋਹ ਦੀ ਖੂਬਸੂਰਤੀ ਵਿੱਚ ਚਾਰ ਚੰਨ ਲਗਾ ਦਿੱਤੇ। ਪ੍ਰੋਗਰਾਮ ਦੌਰਾਨ ਭਗਤੀਮਈ ਗੀਤਾਂ, ਨਾਚ ਦੀਆਂ ਪੇਸ਼ਕਾਰੀਆਂ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਬਾਲ ਜੀਵਨ ਦੀਆਂ ਕਥਾਵਾਂ ਅਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਉਪਦੇਸ਼ਾਂ ਨੂੰ ਦਰਸਾਉਂਦੀ ਮਨਮੋਹਕ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।ਸਮਾਗਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਪ੍ਰੋਫੈਸਰ ਸੀ. ਐਲ.ਕੋਛੜ ਵਲੋਂ ਪ੍ਰੇਮ, ਦਇਆ, ਸੱਚਾਈ ਅਤੇ ਭਗਤੀ ਦਾ ਸੰਦੇਸ਼ ਦਿੱਤਾ ਗਿਆ l ਇਸ ਮੌਕੇ ਸਾਰਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਵਲੋਂ ਦਰਸਾਏ ਆਦਰਸ਼ਾਂ ਅਤੇ ਜੀਵਨ-ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਸ਼ਹੀਦ ਬਾਬਾ ਮਤੀ ਜੀ ਖੇਡ ਟੂਰਨਾਮੈਂਟ: ਆਲ ਓਪਨ ਕਬੱਡੀ ’ਚ ਸੰਤ ਬਾਬਾ ਜਵਾਲਾ ਸਿੰਘ ਕਲੱਬ ਨੇ ਮਾਰੀ ਬਾਜ਼ੀ, ਬਣੀ ਚੈਂਪੀਅਨ ਅਗਲੀ ਖ਼ਬਰ ਲੋਹੀਆਂ ਦੇ ਪ੍ਰਾਚੀਨ ਸ਼ਿਵ ਮੰਦਰ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।