07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੀ.ਏ.ਵੀ. ਕਾਲਜ ਨਕੋਦਰ ਵਿਖੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਨਾਟਕ ਦੀ ਸਫ਼ਲ ਪੇਸ਼ਕਾਰੀ

ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਕੇ. ਆਰ.

ਡੀ.ਏ.ਵੀ. ਕਾਲਜ ਨਕੋਦਰ ਵਿਖੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਨਾਟਕ ਦੀ ਸਫ਼ਲ ਪੇਸ਼ਕਾਰੀ ਮੌਕੇ ਵਿਦਿਆਰਥੀਆਂ ਨਾਲ ਕਾਲਜ ਪ੍ਰਿੰਸੀਪਲ ਸਲਿਲ ਕੁਮਾਰ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ 07-09-2026
ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ‘ਪਹਿਲ’ ਐਨ.ਜੀ.ਓ., ਜਲੰਧਰ ਦੇ ਸਹਿਯੋਗ ਨਾਲ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ। ਪਹਿਲ ਐਨ.ਜੀ.ਓ. ਦੀ ਟੀਮ ਵਲੋਂ ਪੇਸ਼ ਕੀਤੇ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਨਾਟਕ ਰਾਹੀਂ ਨਸ਼ਿਆਂ ਕਾਰਨ ਵਿਅਕਤੀ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਗੰਭੀਰ ਪ੍ਰਭਾਵਾਂ ਨੂੰ ਬਾਖੂਬੀ ਦਰਸਾਇਆ ਗਿਆ । ਇਸ ਮੌਕੇ ਸੁਖਦੇਵ ਰਾਜ ਗਿੱਲ (ਪ੍ਰੋਜੈਕਟ ਮੈਨੇਜਰ), ਡਾ. ਜੀਵਨ ਕੁਮਾਰ, ਸ੍ਰੀਮਤੀ ਗਗਨਪ੍ਰੀਤ ਕੌਰ ਅਤੇ ਐਸ.ਐਸ.ਕੇ. ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿੰਨ੍ਹਾਂ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕਰਦਿਆਂ ਇਸ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਕਿਹਾ ਕਿ ਨਸ਼ਾ ਸਿਰਫ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਦੁਰਗੇਸ਼ ਨੰਦਨੀ ਅਤੇ ਡਾ. ਸਾਹਿਲ ਅਰੋੜਾ ਨੇ ਕਿਹਾ ਕਿ ਐਨ.ਐਸ.ਐਸ. ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪਹਿਲ ਐਨ.ਜੀ.ਓ. ਦੀ ਟੀਮ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਨਸ਼ਾ-ਮੁਕਤ ਅਭਿਆਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਸਲਿਲ ਕੁਮਾਰ ਅਤੇ ਪਹਿਲ ਐਨ.ਜੀ.ਓ., ਜਲੰਧਰ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਬ੍ਰਹਮਾ ਕੁਮਾਰੀਜ਼ ਸ਼ਾਹਕੋਟ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਸੁੰਨੜ ਕਲਾਂ ਵਿਖੇ 20ਵਾਂ ਸਾਲਾਨਾ ਛਿੰਝ ਮੇਲਾ 10 ਨੂੰ ਵਿਧਾਇਕਾ ਇੰਦਰਜੀਤ ਕੌਰ ਮਾਨ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।