08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੁਸ਼ੀਲ ਰਿੰਕੂ ਵਲੋਂ ਕੈਨੇਡਾ ’ਚ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ

ਜਲੰਧਰ, 7 ਸਤੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਨ੍ਹੀਂ ਦਿਨੀਂ ਕੈਨੇਡਾ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਰੀ-ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਮੇਤ ਕੈਨੇਡਾ ’ਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਨ੍ਹੀਂ ਦਿਨੀਂ ਕੈਨੇਡਾ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਰੀ-ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਮੇਤ ਕੈਨੇਡਾ ’ਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਕੈਨੇਡਾ ਦੇ ਸੰਬੰਧਾਂ, ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਭਾਈਚਾਰੇ ਦੇ ਹਿੱਤਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਸੁਖ ਧਾਲੀਵਾਲ ਦੇ ਰਾਜਨੀਤਿਕ ਅਤੇ ਜਨਤਕ ਜੀਵਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਬੰਧ ਪੰਜਾਬ ਦੇ ਜਗਰਾਉਂ ਖੇਤਰ ਦੇ ਪਿੰਡ ਸੂਜਾਪੁਰ ਨਾਲ ਹੈ। ਉਨ੍ਹਾਂ ਨੇ ਲੰਮੇ ਸਮੇਂ ਤੋਂ ਕੈਨੇਡਾ ਦੀ ਰਾਜਨੀਤੀ ’ਚ ਸਰਗਰਮ ਭੂਮਿਕਾ ਨਿਭਾਉਂਦਿਆਂ ਪੰਜਾਬੀ ਭਾਈਚਾਰੇ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ।
ਪਿਛਲੀ ਖ਼ਬਰ ਅੱਖਾਂ ਦਾਨ ਕਰਕੇ ਕਿਸੇ ਦੀ ਹਨੇਰੀ ਜ਼ਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ-ਡਾ. ਰਾਜੇਸ਼ ਗਰਗ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋ... ਅਗਲੀ ਖ਼ਬਰ ਮੋਦੀ ਸਰਕਾਰ ਨੇ ਪੇਂਡੂ ਲੋਕਾਂ ਨੂੰ ਦਿੱਤੀ ਵੱਡੀ ਰਾਹਤ- ਅਮਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।