10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਲੁਧਿਆਣਾ ਘਟਨਾ ਦੇ ਵਿਰੋਧ ’ਚ ਨਗਰ ਨਿਗਮ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 9 ਸਤੰਬਰ (ਸ਼ਿਵ)-ਲੁਧਿਆਣਾ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਅੱਜ ਨਗਰ ਨਿਗਮ ਵਿਖੇ ਯੂਨੀਅਨਾਂ ਵਲੋਂ ਹੰਗਾਮੀ ਮੀਟਿੰਗ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 10-09-2026
ਜਲੰਧਰ, 9 ਸਤੰਬਰ (ਸ਼ਿਵ)-ਲੁਧਿਆਣਾ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਅੱਜ ਨਗਰ ਨਿਗਮ ਵਿਖੇ ਯੂਨੀਅਨਾਂ ਵਲੋਂ ਹੰਗਾਮੀ ਮੀਟਿੰਗ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਬੰਟੂ ਸਭਰਵਾਲ, ਸ਼ਮੀ ਲੂਥਰ ਅਤੇ ਸਿਕੰਦਰ ਖੋਸਲਾ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿਰਫ਼ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਾਉਣਾ ਹੀ ਸਨਮਾਨ ਨਹੀਂ, ਸਗੋਂ ਉਨ੍ਹਾਂ ਦੇ ਬੁੱਤਾਂ ਵਾਲੀਆਂ ਥਾਵਾਂ ’ਤੇ ਸਖ਼ਤ ਸੁਰੱਖਿਆ ਅਤੇ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਵੀ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੁਧਿਆਣਾ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਵਾਲਮੀਕੀ ਭਾਈਚਾਰੇ ਅਤੇ ਨਗਰ ਨਿਗਮ ਯੂਨੀਅਨਾਂ ਵਲੋਂ ਜਲੰਧਰ ਬੰਦ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਮੌਕੇ ਰਿੰਪੀ ਕਲਿਆਣ, ਰਾਜਨ ਕਲਿਆਣ, ਵਿਨੋਦ ਗਿੱਲ, ਵਿਕਰਮ ਪੱਟੀ, ਛੋਟੂ, ਸਨੀ, ਰਿਸ਼ੀ ਸਹੋਤਾ, ਜੱਸੀ ਤਲਣ, ਕਾਲੀ ਥਾਪਰ, ਹਤੇਸ਼ ਨਾਹਰ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਲਕੇ ਕੀਤਾ ਜਾਵੇਗਾ ਕੈਬਨਿਟ ਮੰਤਰੀ ਦੇ ਘਰ ਦਾ ਘਿਰਾਓ-ਬਾਜਵਾ ਅਗਲੀ ਖ਼ਬਰ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਮੈਡੀਕਲ ਸਟੋਰ ਤੋਂ 1200 ਤੋਂ ਵੱਧ ਪਾਬੰਦੀਸ਼ੁਦਾ ਕੈਪਸੂਲ ਤੇ ਗੋਲੀਆਂ ਬਰਾਮਦ, ਇਕ ਗ੍ਰਿਫ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।