10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ’ਚ ਨੀਵੀਆਂ ਤੇ ਨੰਗੀਆਂ ਬਿਜਲੀ ਦੀਆਂ ਤਾਰਾਂ ਤੋਂ ਲੋਕ ਪ੍ਰੇਸ਼ਾਨ, ਹਾਦਸੇ ਦਾ ਖ਼ਤਰਾ

ਜਲੰਧਰ, 9 ਸਤੰਬਰ (ਸ਼ਿਵ)-ਬਸਤੀ ਦਾਨਿਸ਼ਮੰਦਾਂ ਦੇ ਮੁਹੱਲਾ ਸਤਨਾਮ ਨਗਰ, ਵਾਰਡ ਨੰਬਰ 53 ’ਚ ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗਲੀਆਂ ’ਚ ਬਿਜਲੀ ਦੀਆਂ ਤਾਰਾਂ ਕਾਫ਼ੀ ਨੀਵੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਥੋੜ੍ਹੀ ਜਿਹੀ ਉੱਚੀ ਗੱਡੀ ਦੇ ਮੁਹੱਲੇ ਵਿੱਚ ਦਾਖ਼ਲ ਹੋਣ ਸਮੇਂ ਵੀ ਤਾਰਾਂ ਗੱਡੀਆਂ ’ਚ ਫਸ ਜਾਂਦੀਆਂ ਹਨ ਅਤੇ ਵਾਹਨਾਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ।

ਗਲੀ ਵਿਚ ਹੇਠਾਂ ਹੋਈਆਂ ਬਿਜਲੀ ਤਾਰਾਂ ਦਿਖਾਉਂਦੇ ਹੋਏ ਲੋਕ ਤੇ ਬਿਜਲੀ ਮੀਟਰਾਂ ਦੇ ਖੁੱਲ੍ਹੇ ਪਏ ਬਕਸੇ। ਤਸਵੀਰ. ਜੀ. ਪੀ. ਸਿੰਘ 10-09-2026
ਜਲੰਧਰ, 9 ਸਤੰਬਰ (ਸ਼ਿਵ)-ਬਸਤੀ ਦਾਨਿਸ਼ਮੰਦਾਂ ਦੇ ਮੁਹੱਲਾ ਸਤਨਾਮ ਨਗਰ, ਵਾਰਡ ਨੰਬਰ 53 ’ਚ ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗਲੀਆਂ ’ਚ ਬਿਜਲੀ ਦੀਆਂ ਤਾਰਾਂ ਕਾਫ਼ੀ ਨੀਵੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਥੋੜ੍ਹੀ ਜਿਹੀ ਉੱਚੀ ਗੱਡੀ ਦੇ ਮੁਹੱਲੇ ਵਿੱਚ ਦਾਖ਼ਲ ਹੋਣ ਸਮੇਂ ਵੀ ਤਾਰਾਂ ਗੱਡੀਆਂ ’ਚ ਫਸ ਜਾਂਦੀਆਂ ਹਨ ਅਤੇ ਵਾਹਨਾਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਨੀਵੀਆਂ ਤਾਰਾਂ ਕਾਰਨ ਸਕੂਲੀ ਬੱਚਿਆਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸਕੂਲ ਬੱਸ ਬੱਚਿਆਂ ਨੂੰ ਮੁਹੱਲੇ ਦੇ ਅੰਦਰ ਲਿਜਾਣ ਦੀ ਬਜਾਏ ਬਾਹਰੋਂ ਹੀ ਚੁੱਕਦੀ ਅਤੇ ਉੱਥੇ ਹੀ ਉਤਾਰਦੀ ਹੈ। ਗਰਮੀ ਦੇ ਮੌਸਮ ਵਿੱਚ ਬੱਚਿਆਂ ਨੂੰ ਬੱਸ ਲੈਣ ਅਤੇ ਵਾਪਸੀ ’ਤੇ ਘਰ ਪਹੁੰਚਣ ਲਈ ਮੁਹੱਲੇ ਤੋਂ ਬਾਹਰ ਜਾਣਾ ਪੈਂਦਾ ਹੈ, ਜਿਸ ਨਾਲ ਬੱਚਿਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਉਨ੍ਹਾਂ ਨੂੰ ਛੱਡਣ ਅਤੇ ਲੈ ਕੇ ਆਉਣ ਵਿੱਚ ਭਾਰੀ ਦਿੱਕਤ ਹੁੰਦੀ ਹੈ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਬਿਜਲੀ ਦੇ ਮੀਟਰਾਂ ਦੀਆਂ ਤਾਰਾਂ ਬਕਸਿਆਂ ਵਿੱਚ ਨੰਗੀਆਂ ਪਈਆਂ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਤਾਰਾਂ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਕਈ ਘਰਾਂ ਦੇ ਦਰਵਾਜ਼ਿਆਂ ਦੇ ਬਿਲਕੁਲ ਬਾਹਰ ਅਤੇ ਨੇੜੇ ਹੀ ਨੀਵੀਆਂ ਤੇ ਨੰਗੀਆਂ ਬਿਜਲੀ ਦੀਆਂ ਤਾਰਾਂ ਪਾਈਆਂ ਹੋਈਆਂ ਹਨ, ਜੋ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਮੁਹੱਲਾ ਵਾਸੀਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ਵਿੱਚ ਬਿਜਲੀ ਦੀਆਂ ਨੀਵੀਆਂ ਅਤੇ ਨੰਗੀਆਂ ਤਾਰਾਂ ਅਤੇ ਬਿਜਲੀ ਮੀਟਰਾਂ ਦੇ ਖੁੱਲ੍ਹੇ ਬਕਸਿਆਂ ਦੀ ਸਮੱਸਿਆ ਦਾ ਤੁਰੰਤ ਨੋਟਿਸ ਲਿਆ ਜਾਵੇ। ਲੋਕਾਂ ਨੇ ਮੰਗ ਕੀਤੀ ਕਿ ਤਾਰਾਂ ਨੂੰ ਜਲਦ ਤੋਂ ਜਲਦ ਉੱਚਾ ਕਰਕੇ ਅਤੇ ਨੰਗੀਆਂ ਤਾਰਾਂ ਨੂੰ ਸੁਰੱਖਿਅਤ ਢੰਗ ਨਾਲ ਠੀਕ ਕਰਕੇ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਕਰਵਾਇਆ ਇਸਤਰੀ ਸਤਿਸੰਗ ਸਮਾਗਮ, ਵੱਡੀ ਗਿਣਤੀ ’ਚ ਪਹੁੰਚੀਆਂ ਸੁਸਾਇਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।