10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਵਿਰੁੱਧ ਬਸਪਾ ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਫਿਲੌਰ, 9 ਸਤੰਬਰ (ਵਿਪਨ ਗੈਰੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਲੁਧਿਆਣਾ ਦੇ ਜਲੰਧਰ ਬਾਈਪਾਸ ‘ਤੇ ਸਥਿਤ ਬੁੱਤ ਨਾਲ ਛੇੜਛਾੜ ਕਰਨ ਦੀ ਘਟਨਾ ਇਸ ਮਹੀਨੇ ਦੌਰਾਨ ਦੂਜੀ ਵਾਰ ਵਾਪਰਨ ਦੇ ਰੋਸ ਵਜੋਂ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਡਾਕਟਰ ਭੀਮ ਰਾਓ ਅੰਬੇਡਕਰਵਾਦੀ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ।

ਅਜੀਤ ਡੈਸਕ 10-09-2026
ਫਿਲੌਰ, 9 ਸਤੰਬਰ (ਵਿਪਨ ਗੈਰੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਜੀ ਦੇ ਲੁਧਿਆਣਾ ਦੇ ਜਲੰਧਰ ਬਾਈਪਾਸ ‘ਤੇ ਸਥਿਤ ਬੁੱਤ ਨਾਲ ਛੇੜਛਾੜ ਕਰਨ ਦੀ ਘਟਨਾ ਇਸ ਮਹੀਨੇ ਦੌਰਾਨ ਦੂਜੀ ਵਾਰ ਵਾਪਰਨ ਦੇ ਰੋਸ ਵਜੋਂ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਡਾਕਟਰ ਭੀਮ ਰਾਓ ਅੰਬੇਡਕਰਵਾਦੀ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਖੁਸ਼ੀ ਰਾਮ ਨੰਗਲ, ਤੀਰਥ ਰਾਜਪੁਰਾ, ਕੁਲਵੀਰ ਅੱਟੀ, ਮਹਿੰਦਰਪਾਲ ਤੇਹਿੰਗ, ਤਰਸੇਮ ਬਿੱਲੂ, ਬਲਾਕ ਸੰਮਤੀ ਦੇ ਚੇਅਰਪਰਸਨ ਸੰਦੀਪ ਕੌਰ ਲਾਂਦੜਾ, ਬਲਾਕ ਸੰਮਤੀ ਮੈਂਬਰ ਅਨੀਤਾ ਪੌਲ ਸਮੇਤ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਡਾ. ਭੀਮ ਰਾਓ ਅੰਬੇਡਕਰਵਾਦੀ ਲੋਕ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਮਿਤੀ 10 ਸਤੰਬਰ ਨੂੰ ਪੂਰੇ ਸੂਬੇ ਦੇ ਸਾਰੇ ਜ਼ਿਿਲ੍ਹਆਂ ਦੇ ਹੈੱਡਕੁਆਰਟਰਾਂ ਵਿਖੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ, ਸੋਲਰ ਲਾਈਟਾਂ, ਸ਼ੀਸ਼ੇ ਅਤੇ ਹੋਰ ਹਰ ਪ੍ਰਕਾਰ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਸ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਖੁਸ਼ੀ ਰਾਮ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਫਿਲੌਰ ਵਿੱਚ ਬੰਦ ਦੀ ਕੋਈ ਕਾਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਲਤੀਆਂ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਉਣਾ ਬਹੁਜਨ ਸਮਾਜ ਪਾਰਟੀ ਦਾ ਕੰਮ ਨਹੀਂ ਹੈ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ-ਪਵਨ ਕੁਮਾਰ ਟੀਨੂੰ ਅਗਲੀ ਖ਼ਬਰ ਸਰਜੀਵਨ ਕੁਮਾਰ ਗੁਪਤਾ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।