ਬਿਜਲੀ ਦੀ ਕਿੱਲਤ ਕਾਰਨ ਸੁੱਕਣ ਕੰਢੇ ਪੁੱਜੀ ਝੋਨੇ ਦੀ ਫ਼ਸਲ-ਸੁਖਵਿੰਦਰ ਸਿੰਘ, ਹਰਪਾਲ ਸਿੰਘ
ਆਦਮਪੁਰ, 11 ਸਤੰਬਰ (ਹਰਪ੍ਰੀਤ ਸਿੰਘ)-ਝੋਨੇ ਦੀ ਫ਼ਸਲ ਪੱਕਣ ਵਿੱਚ ਮਹਿਜ਼ ਕੁਝ ਹੀ ਦਿਨ ਬਾਕੀ ਰਹਿ ਗਏ ਹਨ, ਪਰ ਇਲਾਕੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਸੁਖਵਿੰਦਰ ਸਿੰਘ ਡਰੋਲੀ ਬਲਾਕ ਪ੍ਰਧਾਨ, ਹਰਪਾਲ ਸਿੰਘ ਢੰਡੋਰ ਜਨਰਲ ਸੈਕਟਰੀ ਬੀਕੇਯੂ ਰਾਜੇਵਾਲ ਜਾਣਕਾਰੀ ਦਿੰਦੇ ਆ ਦੱਸਿਆ ਕਿ ਪਾਣੀ ਦੀ ਘਾਟ ਕਰਕੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਸੁੱਕਣ ਅਤੇ ਖਰਾਬ ਹੋਣ ਦੇ ਕੰਢੇ ਪਹੁੰਚ ਚੁੱਕੀ ਹੈ, ਜਿਸ ਤੋਂ ਦੁਖੀ ਹੋ ਕੇ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦੇ ਹੋਏ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ।
ਸ
ਸੁਖਵਿੰਦਰ ਸਿੰਘ ਤੇ ਹਰਪਾਲ ਸਿੰਘ ਢੰਡੌਰ
12-09-2026
ਆਦਮਪੁਰ, 11 ਸਤੰਬਰ (ਹਰਪ੍ਰੀਤ ਸਿੰਘ)-ਝੋਨੇ ਦੀ ਫ਼ਸਲ ਪੱਕਣ ਵਿੱਚ ਮਹਿਜ਼ ਕੁਝ ਹੀ ਦਿਨ ਬਾਕੀ ਰਹਿ ਗਏ ਹਨ, ਪਰ ਇਲਾਕੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਸੁਖਵਿੰਦਰ ਸਿੰਘ ਡਰੋਲੀ ਬਲਾਕ ਪ੍ਰਧਾਨ, ਹਰਪਾਲ ਸਿੰਘ ਢੰਡੋਰ ਜਨਰਲ ਸੈਕਟਰੀ ਬੀਕੇਯੂ ਰਾਜੇਵਾਲ ਜਾਣਕਾਰੀ ਦਿੰਦੇ ਆ ਦੱਸਿਆ ਕਿ ਪਾਣੀ ਦੀ ਘਾਟ ਕਰਕੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਸੁੱਕਣ ਅਤੇ ਖਰਾਬ ਹੋਣ ਦੇ ਕੰਢੇ ਪਹੁੰਚ ਚੁੱਕੀ ਹੈ, ਜਿਸ ਤੋਂ ਦੁਖੀ ਹੋ ਕੇ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦੇ ਹੋਏ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਸਰਕਾਰ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਦੇ ਖੇਤੀ ਸੈਕਟਰ ਲਈ ਘੱਟੋ-ਘੱਟ 8 ਤੋਂ 10 ਘੰਟੇ ਰੋਜ਼ਾਨਾ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਬਿਜਲੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।