14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਭ ਲਈ ਸਾਂਝੀਆਂ-ਭਾਈ ਜੋਗਾ ਸਿੰਘ

ਚੁਗਿੱਟੀ/ ਜੰਡੂ ਸਿੰਘਾ, 13 ਸਤੰਬਰ ( ਨਰਿੰਦਰ ਲਾਗੂ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਭ ਵਰਗਾਂ ਦੇ ਲੋਕਾਂ ਲਈ ਬੜੀਆਂ ਗੁਣਕਾਰੀ ਹਨ , ਜਿਨ੍ਹਾਂ ਨੂੰ ਜ਼ਿੰਦਗੀ ਦਾ ਅਧਾਰ ਬਣਾ ਕੇ ਜਨਮ ਮਰਨ ਦੇ ਗੇੜ ਤੋਂ ਬਚਿਆ ਜਾ ਸਕਦਾ ਹੈ। ਇਸ ਕਰਕੇ ਆਪਾਂ ਨੂੰ ਚਾਹੀਦਾ ਹੈ ਪ੍ਰਮਾਤਮਾ ਦੀ ਭਗਤੀ ਕਰਨ ਲਈ ਤਵੱਜੋਂ ਇਸ ਪਾਸੇ ਵਧਾਈਆਂ।’

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 14-09-2026
ਚੁਗਿੱਟੀ/ ਜੰਡੂ ਸਿੰਘਾ, 13 ਸਤੰਬਰ ( ਨਰਿੰਦਰ ਲਾਗੂ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਭ ਵਰਗਾਂ ਦੇ ਲੋਕਾਂ ਲਈ ਬੜੀਆਂ ਗੁਣਕਾਰੀ ਹਨ , ਜਿਨ੍ਹਾਂ ਨੂੰ ਜ਼ਿੰਦਗੀ ਦਾ ਅਧਾਰ ਬਣਾ ਕੇ ਜਨਮ ਮਰਨ ਦੇ ਗੇੜ ਤੋਂ ਬਚਿਆ ਜਾ ਸਕਦਾ ਹੈ। ਇਸ ਕਰਕੇ ਆਪਾਂ ਨੂੰ ਚਾਹੀਦਾ ਹੈ ਪ੍ਰਮਾਤਮਾ ਦੀ ਭਗਤੀ ਕਰਨ ਲਈ ਤਵੱਜੋਂ ਇਸ ਪਾਸੇ ਵਧਾਈਆਂ।’ ਇਹ ਪ੍ਰਗਟਾਵਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422 ਵੇਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜੋਗਾ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ, ਕਥਾਵਾਚਕ ਭਾਈ ਗੁਰਨੇਕ ਸਿੰਘ ਮੁੱਖ ਗ੍ਰੰਥੀ, ਤੇ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਵੱਖ -ਵੱਖ ਬੁਲਾਰਿਆਂ ਵਲੋਂ ਪ੍ਰਬੰਧਕਾਂ ਦੇ ਇਸ ਯਤਨ ਦੀ ਸ਼ਾਲਾਘਾ ਕਰਦੇ ਹੋਏ ਹਾਜ਼ਰੀਨ ਨੂੰ ਲੋਕ ਭਲਾਈ ਦੇ ਕੰਮਾਂ ਪ੍ਰਤੀ ਰੁਚੀ ਵਧਾਉਣ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਹਰਜਿੰਦਰ ਸਿੰਘ ਜੱਜ ਵੱਲੋਂ ਨਿਭਾਈ ਗਈ। ਸਮਾਪਤੀ ‘ਤੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ, ਜਥੇਦਾਰ ਜਸਵੰਤ ਸਿੰਘ, ਕਸ਼ਮੀਰਾ ਸਿੰਘ ਰੰਧਾਵਾ, ਚਰਨ ਸਿੰਘ, ਗਿਆਨ ਸਿੰਘ, ਸੁਖਚੈਨ ਸਿੰਘ, ਰਘਬੀਰ ਸਿੰਘ, ਬਲਵਿੰਦਰ ਸਿੰਘ, ਕਿਰਨਦੀਪ ਸਿੰਘ ਰੰਧਾਵਾ , ਸੁਰਿੰਦਰ ਸਿੰਘ, ਗਿਆਨ ਸਿੰਘ, ਚਰਨ ਸਿੰਘ, ਕਸ਼ਮੀਰਾ ਸਿੰਘ ਬੈਂਕ ਵਾਲੇ, ਸਿੰਗਾਰਾ ਸਿੰਘ, ਬਲਦੇਵ ਸਿੰਘ, ਸਲਵਿੰਦਰ ਸਿੰਘ ਰਾਣਾ, ਵਿਕਰਮਜੀਤ ਸਿੰਘ ਵਿੱਕੀ ਪ੍ਰਧਾਨ ਲੰਗਰ ਕਮੇਟੀ, ਮਨਦੀਪ ਸਿੰਘ, ਹਰਕੀਰਤ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ ਨੀਲੂ,ਪਵਨ, ਬਬਲੂ, ਮੰਗਾਂ, ਮਨਜੀਤ ਸਿੰਘ ਤੇ ਸਰਵਣ ਸਿੰਘ ਜੱਜ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਏ ਪੰਚਮ ਪਾਤਿਸ਼ਾਹ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।