14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਜਲੰਧਰ , 13 ਸਤੰਬਰ ( ਐੱਮ . ਐਸ .

ਅਜੀਤ ਡੈਸਕ 14-09-2026
ਜਲੰਧਰ , 13 ਸਤੰਬਰ ( ਐੱਮ . ਐਸ . ਲੋਹੀਆ )- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1 ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਜਾਏ ਦੀਵਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਵਤਾਰ ਸਿੰਘ ਖੋਜੀ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ ਵਿਚਾਰਾਂ ਅਤੇ ਭਾਈ ਸਰਬਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ’ ਚ ਪ੍ਰਧਾਨ ਹਰਮਿੰਦਰ ਸਿੰਘ , ਮਨਪ੍ਰੀਤ ਸਿੰਘ ਸਚਦੇਵਾ , ਸੁਖਪ੍ਰੀਤ ਸਿੰਘ , ਮਨਮੋਹਨ ਸਿੰਘ , ਪਰਮਿੰਦਰ ਸਿੰਘ ਖਰਬੰਦਾ , ਭਾਗ ਸਿੰਘ , ਸੁਰਜੀਤ ਸਿੰਘ ਕਾਲੜਾ , ਨਿਰਮਲ ਸਿੰਘ , ਕਰਨਲ ਤੇਜਾ ਸਿੰਘ , ਰਵਿੰਦਰ ਸਿੰਘ , ਗੁਰਮੇਲ ਸਿੰਘ , ਦਰਸ਼ਨ ਸਿੰਘ , ਗੁਰਪ੍ਰੀਤ ਸਿੰਘ , ਜੇ . ਐਸ . ਵਾਲੀਆ , ਜਸਬੀਰ ਸਿੰਘ ਰਾਣਾ , ਕੈਪਟਨ ਪੀ . ਐਸ . ਭੱਲਾ ਤੇ ਮੈਨੇਜਰ ਨਰਿੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ ਤੇ ਸ਼ਮੂਲੀਅਤ ਕੀਤੀ । ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਕੋਟ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।