ਕਿਸਾਨਾਂ ਵਲੋਂ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਸ਼ਕਤੀ ਸਦਨ ਦਾ ਘਿਰਾਓ ਬਿਜਲੀ ਨਾ ਮਿਲਣ ਕਾਰਨ ਝੋਨਾ ਤੇ ਹੋਰ ਫਸਲਾਂ ਸੁੱਕਣ ਲੱਗੀਆਂ- ਕਿਸਾਨ ਆਗੂ
ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਮਹਿਕਮੇ ਦੇ ਦਫਤਰ (ਸ਼ਕਤੀ ਸਦਨ) ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਦਾ ਝੋਨਾ ਸੁੱਕ ਰਿਹਾ ਹੈ ਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋ ਰਹੇ ਹਨ।
ਬਿਜਲੀ ਦਫਤਰ (ਸ਼ਕਤੀ ਸਦਨ) ਦੇ ਬਾਹਰ ਦਿੱਤੇ ਧਰਨੇ ਦੀ ਅਗਵਾਈ ਕਰਦੇ ਹੋਏ ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ, ਜਸਵੰਤ ਸਿੰਘ ਸਿੰਘਪੁਰ ਦੋਨਾ, ਬਲਵਿੰਦਰ ਸਿੰਘ ਮੱਲੀਨੰਗਲ, ਪਰਮਿੰਦਰ ਸਿੰਘ ਭਿੰਦਾ ਤੇ ਹੋਰ। ਅਜੀਤ ਤਸਵੀਰ
15-09-2026