17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਲੰਧਰ ਉੱਤਰੀ ਹਲਕੇ ਦੇ ਇੰਚਾਰਜ ਢੀਂਡਸਾ ਦੀ ਅਗਵਾਈ ਹੇਠ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਧਰਨਾ

ਜਲੰਧਰ, 16 ਸਤੰਬਰ (ਜਸਪਾਲ ਸਿੰਘ)-ਅਣ-ਐਲਾਨੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਐਕਸੀਅਨ ਬਿਜਲੀ ਨਿਗਮ ਦੇ ਦਫਤਰ ਦੇ ਬਾਹਰ ਅੱਜ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਲੰਧਰ ਉੱਤਰੀ ਹਲਕੇ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੋਕਾਂ ਨੂੰ ਵਾਰ-ਵਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਬਿਨਾਂ ਕਿਸੇ ਅਗਾਊਂ ਸੂਚਨਾ ਤੋਂ ਬਿਜਲੀ ਬੰਦ ਹੋਣ ਕਾਰਨ ਘਰੇਲੂ ਖਪਤਕਾਰਾਂ ਤੋਂ ਇਲਾਵਾ ਦੁਕਾਨਦਾਰਾਂ, ਵਪਾਰਕ ਅਦਾਰਿਆਂ, ਛੋਟੇ ਉਦਯੋਗਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ।

ਅਜੀਤ ਡੈਸਕ 17-09-2026
ਜਲੰਧਰ, 16 ਸਤੰਬਰ (ਜਸਪਾਲ ਸਿੰਘ)-ਅਣ-ਐਲਾਨੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਐਕਸੀਅਨ ਬਿਜਲੀ ਨਿਗਮ ਦੇ ਦਫਤਰ ਦੇ ਬਾਹਰ ਅੱਜ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਲੰਧਰ ਉੱਤਰੀ ਹਲਕੇ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੋਕਾਂ ਨੂੰ ਵਾਰ-ਵਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਬਿਨਾਂ ਕਿਸੇ ਅਗਾਊਂ ਸੂਚਨਾ ਤੋਂ ਬਿਜਲੀ ਬੰਦ ਹੋਣ ਕਾਰਨ ਘਰੇਲੂ ਖਪਤਕਾਰਾਂ ਤੋਂ ਇਲਾਵਾ ਦੁਕਾਨਦਾਰਾਂ, ਵਪਾਰਕ ਅਦਾਰਿਆਂ, ਛੋਟੇ ਉਦਯੋਗਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜਲੰਧਰ ਉੱਤਰੀ ਹਲਕੇ ਵਿੱਚ ਕਈ ਉਦਯੋਗਿਕ ਇਕਾਈਆਂ ਅਤੇ ਕਾਰੋਬਾਰ ਹਨ, ਇਸ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਨਾਲ ਵਪਾਰੀ, ਮਜ਼ਦੂਰ ਅਤੇ ਉਦਯੋਗਿਕ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਸਰਕਾਰ ਦੇ ਨਾਕਸ ਪ੍ਰਬੰਧਾਂ ਕਾਰਨ ਸਮੁੱਚੇ ਪੰਜਾਬ ’ਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋ ਗਿਆ ਹੈ। ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦਾ ਰਹੇਗਾ । ਇਸ ਮੌਕੇ ਅਵਤਾਰ ਸਿੰਘ ਘੁੰਮਣ, ਚਰਨ ਸਿੰਘ, ਰਣਜੀਤ ਸਿੰਘ ਰਾਣਾ, ਭਜਨ ਲਾਲ ਚੋਪੜਾ, ਸੁਖਵਿੰਦਰ ਸਿੰਘ ਰਾਜੂ ਮੱਕੜ, ਜਗਦੀਪ ਸਿੰਘ ਵਿਰਦੀ, ਗੁਰਜੀਤ ਸਿੰਘ ਮਰਵਾਹਾ, ਮੇਜਰ ਸਿੰਘ ਕਾਹਲੋਂ, ਕਰਤਾਰ ਸਿੰਘ ਗਿੱਲ, ਅਮਰੀਕ ਸਿੰਘ ਬਸਰਾ, ਸਤਪਾਲ ਸਿੰਘ ਨੀਲਾਮਹਿਲ, ਜਗਜੀਤ ਸਿੰਘ ਖ਼ਾਲਸਾ, ਤਰਲੋਚਨ ਸਿੰਘ, ਗੁਰਸੇਵਕ ਸਿੰਘ ਗਿੱਲ, ਬਾਲ ਕ੍ਰਿਸ਼ਨ ਬਾਲੀ, ਪਵਨ ਸਹੋਤਾ, ਰਾਜੇਸ਼ ਸ਼ਰਮਾ ਸਮੇਤ ਵੱਖ-ਵੱਖ ਵਾਰਡਾਂ ਅਤੇ ਸਰਕਲਾਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਸਰਕਾਰ ਦੀ ਸਖਤ ਸ਼ਬਦਾਂ ’ਚ ਆਲੋਚਨਾ ਕੀਤੀ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਹਾਜ਼ਰੀ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸਵਾਈਨ ਫਲੂ ਦੇ 4 ਹੋਰ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 21

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।