ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਸਰਬੱਤ ਦੇ ਭਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਸ਼ਹਿਰ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ’ਚ ਚੱਲ ਕੇ ਆਈ ਸੰਗਤ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਜਗਜੀਤ ਸਿੰਘ ‘ਬਬੀਹਾ’ ਨੇ ਗੁਰਬਾਣੀ ਕੀਰਤਨ ਦੀ ਅੰਮ੍ਰਿਤ ਵਰਖਾ ਕਰਕੇ ਸੰਗਤ ਨੂੰ ਨਿਹਾਲ ਕੀਤਾ। ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ) ਅਤੇ ਭਾਈ ਤਲਵਿੰਦਰ ਸਿੰਘ ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਭਰ ਕੇ ਹਰਿਜੱਸ ਗਾਇਨ ਕੀਤਾ। ਸਮਾਪਤੀ ’ਤੇ ਮਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਿੱਥੇ ਆਈ ਸੰਗਤ ਦਾ ਧੰਨਵਾਦ ਕੀਤਾ ਉੱਥੇ ਸੰਗਤ ਨੂੰ 21 ਨਵੰਬਰ ਨੂੰ ਸਜਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਮੁੱਖ ਨਗਰ ਕੀਰਤਨ ’ਚ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਪ੍ਰੀਤਮ ਸਿੰਘ ਅਰੋੜਾ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਕਰਨ ਵਧਵਾ, ਗੁਰਨੀਤ ਸਿੰਘ, ਹਰਮਨ ਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਗਗਨ ਸਿੰਘ , ਭਵਜੋਤ ਸਿੰਘ, ਮਨਕੀਰਤ ਸਿੰਘ, ਪ੍ਰਭਗੁਣ ਸਿੰਘ, ਹਰਮਨ ਮੱਕੜ, ਅਜਮੇਰ ਸਿੰਘ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਮਨੀ, ਦਿਮੰਤਜੀਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰਾਂ ਵਲੋਂ ਸੇਵਾਵਾਂ ਨਿਭਾਈਆਂ ਗਈਆਂ।