20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਿਆਂ ਦੇ ਮੁੱਦੇ ’ਤੇ ਬਿਆਨਬਾਜ਼ੀ ਦੀ ਬਜਾਏ ਪੁਲਿਸ ਕਾਰਵਾਈ ਦੇ ਨਤੀਜੇ ਸਾਹਮਣੇ ਲਿਆਂਦੇ ਜਾਣ- ਡਾ. ਦਹੀਆ

ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਬੀਤੀ 10 ਸਤੰਬਰ ਨੂੰ ਹੋਏ ਅਕਾਲ ਚਲਾਣੇ ’ਤੇ ਸਨਿਚਰਵਾਰ ਨੂੰ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਡਾ. ਨਵਜੋਤ ਸਿੰਘ ਦਾਹੀਆ 20-09-2026
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਬੀਤੀ 10 ਸਤੰਬਰ ਨੂੰ ਹੋਏ ਅਕਾਲ ਚਲਾਣੇ ’ਤੇ ਸਨਿਚਰਵਾਰ ਨੂੰ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਡਾ. ਹਮਦਰਦ ਨੇ ਚੂਨੀ ਲਾਲ ਭਗਤ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਮਰਹੂਮ ਸਿਆਸਤਦਾਨ ਵਲੋਂ ਪੰਜਾਬ ਦੀ ਸਿਆਸਤ ’ਚ ਪਾਏ ਗਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪਰਿਵਾਰਕ ਮੁਖੀ ਦੇ ਦਿਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਡਿਪਟੀ ਮੇਅਰ ਸਿਮਰਨਜੀਤ ਸਿੰਘ ਬੰਟੀ, ਆਤਮਪ੍ਰਕਾਸ਼ ਸਿੰਘ ਬਬਲੂ, ਕਮਲਜੀਤ ਸਿੰਘ ਹੇਅਰ ਅਤੇ ਮਹਿੰਦਰ ਭਗਤ ਦੇ ਭਰਾ ਅਸ਼ਵਨੀ ਭਗਤ ਵੀ ਮੌਜੂਦ ਸਨ। ਇਸੇ ਦੌਰਾਨ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਵੀ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲ ਕੇ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਮੰਤਰੀਆਂ ਕਟਾਰੂਚੱਕ ਅਤੇ ਗੋਇਲ ਨੇ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਦੁੱਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ । ਓਧਰ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਚੂਨੀ ਲਾਲ ਭਗਤ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਕਰਵਾਏ ਸਮਾਗਮ ਅਗਲੀ ਖ਼ਬਰ ਸੋਢਲ ਮੇਲੇ ’ਚ ਬਿਜਲੀ ਸਪਲਾਈ ਨੂੰ ਸੁਚਾਰੂ ਰੱਖਣ ਲਈ ਕਰਮਚਾਰੀਆਂ ਦੀਆਂ ਲੱਗੀਆਂ ਡਿਊਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।