20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਕਰਵਾਏ ਸਮਾਗਮ

ਜਲੰਧਰ, 19 ਸਤੰਬਰ (ਐੱਮ. ਐੱਸ.

ਅਜੀਤ ਡੈਸਕ 20-09-2026
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ, ਜਲੰਧਰ ਵਿਖੇ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ। ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਸਾਹਿਬ ਸਿੰਘ ਲੱਖਣਾ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਦੁਆਰਾ ਇਸ ਪਾਵਨ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਬੇਅੰਤ ਸਿੰਘ ਸਰਹੱਦੀ ਅਤੇ ਕੁਲਦੀਪ ਸਿੰਘ ਰਤਨ ਨੇ ਸੰਗਤ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ। ਗੁਰੂ ਘਰ ਪ੍ਰਤੀ ਸੇਵਾਵਾਂ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਗੁਰਦੀਪ ਸਿੰਘ ਬਵੇਜਾ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਨੂੰ ਦਿੱਤਾ ਮੰ... ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਬਿਆਨਬਾਜ਼ੀ ਦੀ ਬਜਾਏ ਪੁਲਿਸ ਕਾਰਵਾਈ ਦੇ ਨਤੀਜੇ ਸਾਹਮਣੇ ਲਿਆਂਦੇ ਜਾਣ- ਡਾ. ਦਹੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।