20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਜਲੰਧਰ, 19 ਸਤੰਬਰ (ਐੱਮ. ਐੱਸ.

ਅਜੀਤ ਡੈਸਕ 20-09-2026
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ) - ਪੰਜਾਬ ’ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ’ਤੇ ਕਾਬੂ ਪਾਉਣ ਲਈ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਨੂੰ ਮੰਗ-ਪੱਤਰ ਦਿੱਤਾ ਗਿਆ। ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਣਕਾਰੀ ਦਿੱਤੀ ਕਿ ਇਸ ਮੰਗ ਪੱਤਰ ’ਚ ਕਿਹਾ ਗਿਆ ਹੈ, ਕਿ ਅੰਬੇਡਕਰ ਮਿਸ਼ਨ ਸੁਸਾਇਟੀ, ਪੰਜਾਬ ’ਚ ਵਾਰ-ਵਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਸਾਰੇ ਪ੍ਰਮੁੱਖ ਸਥਾਨਾਂ ‘ਤੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣੀ ਰਹੇ।“ ਇਸ ਮੌਕੇ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ, ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ, ਕਾਨੂੰਨੀ ਸਲਾਹਕਾਰ ਐਡਵੋਕੇਟ ਹਰਭਜਨ ਸਾਂਪਲਾ, ਨਿਰਮਲ ਬਿੰਜੀ, ਜੀ ਰਾਜ ਅੰਗੂਰਾਨਾ, ਐਡਵੋਕੇਟ ਨਰਿੰਦਰ ਲੇਖ, ਕਰਨੈਲ ਸੰਤੋਖਪੁਰੀ, ਰੇਸ਼ਮ ਲਾਲ, ਪ੍ਰਿੰਸੀਪਲ ਪਰਮਜੀਤ ਜੱਸਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਿੰਟਾ ਤੇ ਰਾਜੂ ਮੱਕੜ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਕਰਵਾਏ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।