22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ

ਚੁਗਿੱਟੀ/ ਜੰਡਸਿੰਘਾ, 21 ਸਤੰਬਰ (ਨਰਿੰਦਰ ਲਾਗੂ) ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਦੇ ਚੱਲਦਿਆਂ ਸੁਸਾਇਟੀ ਵਲੋਂ ਪਾਰਕਾਂ ਵਿੱਚ ਪਹਿਲਾਂ 400 ਦੇ ਕਰੀਬ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 22-09-2026
ਚੁਗਿੱਟੀ/ ਜੰਡਸਿੰਘਾ, 21 ਸਤੰਬਰ (ਨਰਿੰਦਰ ਲਾਗੂ) ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਦੇ ਚੱਲਦਿਆਂ ਸੁਸਾਇਟੀ ਵਲੋਂ ਪਾਰਕਾਂ ਵਿੱਚ ਪਹਿਲਾਂ 400 ਦੇ ਕਰੀਬ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੁਣ ਮਹਾਰਾਜਾ ਰਣਜੀਤ ਸਿੰਘ ਰੋਡ ਦੇ ਡਿਵਾਈਡਰ ’ਤੇ ਵੀ ਸੁੰਦਰ ਬੂਟੇ ਲਗਾਏ ਜਾ ਰਹੇ ਹਨ। ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਤੋਂ ਇਨ੍ਹਾਂ ਬੂਟਿਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਐਵੀਨਿਊ ਨੂੰ ਹੋਰ ਜ਼ਿਆਦਾ ਸੁੰਦਰ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ।ਇਸ ਮੌਕੇ ਤਰਲੋਚਨ ਸਿੰਘ ਬਿੱਟੂ, ਰਵਿੰਦਰ ਤੀਰ, ਹਰਵਿੰਦਰ ਸਿੰਘ ਬਨੇਸਰ, ਗੋਪਾਲ, ਗੁਰਜੰਟ ਸਿੰਘ ਖਹਿਰਾ, ਬਲਵਿੰਦਰ ਸਿੰਘ, ਹੁਕਮ ਸਿੰਘ ਅਤੇ ਯੁਗੇਸ਼ ਬਾਂਸਲ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਸੜਕ ਦੇ ਅਧੂਰੇ ਕੰਮ ਅਤੇ ਘੱਟ ਚੌੜਾਈ ਨੂੰ ਲੈ ਕੇ ਪਿੰਡ ਰਾਓਵਾਲੀ ਦੀ ਪੰਚਾਇਤ ਨੇ ਰੋਸ ਪ੍ਰਗਟਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।