22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ੍ਰੀ ਸਿੱਧ ਬਾਬਾ ਸੋਢਲ ਦੀ ਵਿਸ਼ਾਲ ਚੌਕੀ ਕਰਵਾਈ

ਪ੍ਰਸਿੱਧ ਭਜਨ ਗਾਇਕਾ ਅਤੇ ਸਟੇਟ ਐਵਾਰਡੀ ਸੁਨੀਤਾ ਕਪੂਰ ਨੇ ਭਜਨਾਂ ਨਾਲ ਬੰਨ੍ਹਿਆ ਭਗਤੀਮਈ ਸਮਾਂ ਜਲੰਧਰ, 21 ਸਤੰਬਰ (ਸ਼ਿਵ)- ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਮੇਲੇ ਦੇ ਸ਼ੁਭ ਆਰੰਭ ਮੌਕੇ ਐਤਵਾਰ 20 ਸਤੰਬਰ ਨੂੰ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਚੌਂਕੀ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੰਦਰ ਪਹੁੰਚ ਕੇ ਬਾਬਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 22-09-2026
ਪ੍ਰਸਿੱਧ ਭਜਨ ਗਾਇਕਾ ਅਤੇ ਸਟੇਟ ਐਵਾਰਡੀ ਸੁਨੀਤਾ ਕਪੂਰ ਨੇ ਭਜਨਾਂ ਨਾਲ ਬੰਨ੍ਹਿਆ ਭਗਤੀਮਈ ਸਮਾਂ
ਜਲੰਧਰ, 21 ਸਤੰਬਰ (ਸ਼ਿਵ)- ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਮੇਲੇ ਦੇ ਸ਼ੁਭ ਆਰੰਭ ਮੌਕੇ ਐਤਵਾਰ 20 ਸਤੰਬਰ ਨੂੰ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਚੌਂਕੀ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੰਦਰ ਪਹੁੰਚ ਕੇ ਬਾਬਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਚੌਂਕੀ ਦੌਰਾਨ ਪ੍ਰਸਿੱਧ ਭਜਨ ਗਾਇਕਾ ਅਤੇ ਸਟੇਟ ਐਵਾਰਡੀ ਸ੍ਰੀਮਤੀ ਸੁਨੀਤਾ ਕਪੂਰ ਨੇ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦਾ ਗੁਣਗਾਨ ਕੀਤਾ। ਇਸ ਮੌਕੇ ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਨਵ-ਨਿਯੁਕਤ ਜਨਰਲ ਸਕੱਤਰ ਅਤੇ ਮੇਲਾ ਇੰਚਾਰਜ ਸ੍ਰੀ ਤਰਸੇਮ ਕਪੂਰ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਲੰਧਰ ਪਹੁੰਚਦੇ ਹਨ। ਟਰੱਸਟ ਦੇ ਖ਼ਜ਼ਾਨਚੀ ਸ੍ਰੀ ਸੁਰੇਸ਼ ਚੱਢਾ ਨੇ ਚੌਂਕੀ ’ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਸ਼ਮੂਲੀਅਤ ਲਈ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 25 ਨੂੰ ਅਗਲੀ ਖ਼ਬਰ ਕਈ ਗਰਿੱਲਾਂ ਚੋਰੀ ਹੋਣ ਨਾਲ ਨਹਿਰ ’ਚ ਦੁਬਾਰਾ ਸੁੱਟੀ ਜਾਣ ਲੱਗੀ ਗੰਦਗੀ, ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।