ਮਾਂ ਮਰੀਅਮ ਦੇ ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਮਸੀਹੀ ਭਾਈਚਾਰੇ ਦੀ ਮੀਟਿੰਗ
ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸੇਂਟ ਮੈਰੀ ਮੈਰੀ ਕੈਥੀਡਲ ਚਰਚ ਜਲੰਧਰ ਛਾਉਣੀ ਵਿਖੇ ਮਨਾਏ ਜਾ ਰਹੇ ਮਾਂ ਮਰੀਅਮ ਦੇ ਪਵਿੱਤਰ ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਮਸੀਹੀ ਭਾਈਚਾਰੇ ਦੇ ਆਗੂਆਂ ਤੇ ਧਾਰਮਿਕ ਸ਼ਖਸੀਅਤਾਂ ਦੀ ਇਕ ਮੀਟਿੰਗ ਹੋਈ। ਇਸ ਸੰਬੰਧੀ ਉੱਘੇ ਮਸੀਹੀ ਆਗੂ ਤੇ ਪਿੰਡ ਫੋਲੜੀਵਾਲ ਦੀ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖ ਫੋਲੜੀਵਾਲ ਨੇ ਦੱਸਿਆ ਕਿ ਮੀਟਿੰਗ ’ਚ ਵੱਖ-ਵੱਖ ਪਿੰਡਾਂ ’ਚ ਸਥਿਤ ਗਿਰਜਾਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਫਾਦਰ ਤੇ ਸਿਸਟਰਜ਼ ਸ਼ਾਮਿਲ ਹੋਈਆਂ।
ਅਜੀਤ ਡੈਸਕ
22-09-2026