ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਦੂਜੇ ਸੂਬਿਆਂ ਤੋਂ ਅਫ਼ੀਮ ਤੇ ਹੋਰ ਨਸ਼ੀਲੇ ਪਦਾਰਥ ਲਿਆ ਕੇ ਸੂਬੇ ’ਚ ਸਪਲਾਈ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਕਿੱਲੋ ਅਫ਼ੀਮ, 5000 ਪਾਬੰਦੀਸ਼ੁਦਾ (ਪ੍ਰੇਗਾਬਾਲਿਨ) ਗੋਲੀਆਂ ਅਤੇ 22000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁੱਖ ਮੁਲਜ਼ਮ ਦੀ ਪਛਾਣ ਸ਼ੁਭਮ ਸ਼ਰਮਾ ਵਾਸੀ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ ਜਦੋਂਕਿ ਉਸ ਦੇ ਦੂਜੇ ਸਾਥੀਆਂ ਦੀ ਪਛਾਣ ਸਾਹਿਲ ਵਾਸੀ ਕਪੂਰਥਲਾ ਤੇ ਆਦਰਸ਼ ਵਾਸੀ ਜਲੰਧਰ ਵਜੋਂ ਦੱਸੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ.-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਸ਼ੁਭਮ ਸ਼ਰਮਾ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਸੀ। ਮੁਲਜ਼ਮ ਕੋਲੋਂ ਕੀਤੀ ਗਈ ਪੁੱਛਗਿੱਛ ਤੇ ਉਸ ਦੇ ਅਗਲੇ-ਪਿਛਲੇ ਲਿੰਕਾਂ ਦੀ ਜਾਂਚ ਦੌਰਾਨ ਉਸ ਨਾਲ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਦੋ ਹੋਰ ਸਾਥੀਆਂ ਦੀ ਪਛਾਣ ਕੀਤੀ ਗਈ। ਪੁਲਿਸ ਨੇ ਸ਼ੁਭਮਾ ਸ਼ਰਮਾ ਦੇ ਸਾਥੀਆਂ ਸਾਹਿਲ ਤੇ ਆਦਰਸ਼ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ 5000 ਪਾਦੰਬੀਸ਼ੁਦਾ ਗੋਲੀਆਂ ਤੇ 22000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਏ. ਡੀ. ਸੀ. ਪੀ. ਮਾਧਵੀ ਸ਼ਰਮਾ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਦੀ ਖੇਪ ਬਾਹਰਲੇ ਸੂਬਿਆਂ ਤੋਂ ਲਿਆਂਦੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਤਿੰਨੇ ਮੁਲਜ਼ਮ ਇਹ ਨਸ਼ੀਲੇ ਪਦਾਰਥ ਕਿੱਥੋਂ ਤੇ ਕਿਸ ਕੋਲੋਂ ਲਿਆ ਰਹੇ ਸਨ, ਉਸ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਅੱਗੇ ਕਿਸ ਨੂੰ ਕਰਦੇ ਸਨ, ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਏ. ਡੀ. ਸੀ. ਪੀ. ਨੇ ਕਿਹਾ ਕਿ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਤਕਨੀਕੀ ਤੇ ਫੋਰੈਂਸਿਕ ਜਾਂਚ ਦੇ ਨਾਲ਼-ਨਾਲ਼ ਵਿੱਤੀ ਲੈਣ ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਅਤੇ ਥਾਣਾ ਮੁਖੀ ਸੰਜੀਵ ਸੂਰੀ ਵੀ ਮੌਜੂਦ ਸਨ।
ਦੂਜੇ ਸੂਬਿਆਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ’ਚ ਸਪਲਾਈ ਕਰਨ ਵਾਲੇ 3 ਗ੍ਰਿਫ਼ਤਾਰ
ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਦੂਜੇ ਸੂਬਿਆਂ ਤੋਂ ਅਫ਼ੀਮ ਤੇ ਹੋਰ ਨਸ਼ੀਲੇ ਪਦਾਰਥ ਲਿਆ ਕੇ ਸੂਬੇ ’ਚ ਸਪਲਾਈ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਕਿੱਲੋ ਅਫ਼ੀਮ, 5000 ਪਾਬੰਦੀਸ਼ੁਦਾ (ਪ੍ਰੇਗਾਬਾਲਿਨ) ਗੋਲੀਆਂ ਅਤੇ 22000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਅਜੀਤ ਡੈਸਕ
23-09-2026