‘ ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਮਿੰਟਾ, ਰਾਜੂ ਮੱਕੜ
ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਪਾਰਟੀ ਦੀ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਅਤੇ ਲਗਾਤਾਰ ਵਧ ਰਹੇ ਨਸ਼ਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਿੱਥੇ ਹਰ ਰੋਜ਼ ਪੰਜਾਬ ਦੀ ਜਵਾਨੀ ਮੌਤ ਦੇ ਮੂੰਹ ’ਚ ਜਾ ਰਹੀ ਹੈ, ਉੱਥੇ ਨਿੱਤ ਫਿਰੌਤੀਆਂ ਤੇ ਅਗਵਾ ਦੀਆਂ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ।
ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਪਾਰਟੀ ਦੀ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਅਤੇ ਲਗਾਤਾਰ ਵਧ ਰਹੇ ਨਸ਼ਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਿੱਥੇ ਹਰ ਰੋਜ਼ ਪੰਜਾਬ ਦੀ ਜਵਾਨੀ ਮੌਤ ਦੇ ਮੂੰਹ ’ਚ ਜਾ ਰਹੀ ਹੈ, ਉੱਥੇ ਨਿੱਤ ਫਿਰੌਤੀਆਂ ਤੇ ਅਗਵਾ ਦੀਆਂ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ। ਮਿੰਟਾ ਤੇ ਰਾਜੂ ਮੱਕੜ ਨੇ ਕਿਹਾ ਕਿ ਆਰਥਿਕ ਤੌਰ ’ਤੇ ਵੀ ਪੰਜਾਬ ਨੂੰ ਕੰਗਾਲ ਕੀਤਾ ਜਾ ਰਿਹਾ ਹੈ ਤੇ ਅੱਜ ਪੰਜਾਬ ਦੇ ਸਿਰ 5 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ’ਚ ਵੀ ਬੇਤਹਾਸ਼ਾ ਵਾਧਾ ਹੋਇਆ ਹੈ। ਇਸ ਮੌਕੇ ਉਨ੍ਹਾਂ ਮਾਨ ਦੇ ਮੁਨਾਫਾ ਮੁਹਿੰਮ ’ਤੇ ਵੀ ਤਨਜ਼ ਕੱਸਦੇ ਹੋਏ ਕਿਹਾ ਕਿ ਲੋਕਾਂ ਨੂੰ ਭਾਰੀ ਭੜਕੱਮ ਬਿਜਲੀ ਦੇ ਬਿੱਲ ਆ ਰਹੇ ਹਨ ਤੇ ਦੂਸਰੇ ਪਾਸੇ ਸਰਕਾਰ ਲੋਕਾਂ ਨੂੰ ਮਾਨ ਦੇ ਮੁਨਾਫੇ ਗਿਣਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੋਰ ਧੋਖਾ ਨਹੀਂ ਦਿੱਤਾ ਜਾ ਸਕਦਾ ਤੇ ਆਉਂਦੀਆਂ ਚੋਣਾਂ ’ਚ ਲੋਕ ‘ਆਪ’ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ।