24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੋਣ ਲੜਣ ਲਈ ਸੁਲਤਾਨਪੁਰ ਲੋਧੀ ਹਲਕੇ ਤੋਂ 4 ਆਗੂਆਂ ਨੇ ਦਾਅਵੇਦਾਰੀ ਪੇਸ਼ ਕੀਤੀ

ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਟਿਕਟਾਂ ਦੀ ਦਾਅਵੇਦਾਰੀ ਪੇਸ਼ ਕਰਕੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟਿਕਟ ਲਈ 4 ਆਗੂਆਂ ਨੇ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਜਤਾਈ ਹੈ | ਇਸ ਹਲਕੇ ਤੋਂ ਉੱਘੇ ਕਾਰੋਬਾਰੀ ਤੇ ਰਾਈਸ ਮਿੱਲਰ ਜੈਪਾਲ ਗੋਇਲ, ਸ਼ੋ੍ਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਐਸ. ਓ.

ਉੱਘੇ ਰਾਈਸ ਮਿੱਲਰਜ਼ ਜੈਪਾਲ ਗੋਇਲ, ਹਰਕਮਲ ਸਿੰਘ ਵਿਰਕ ਸੈਫਲਾਬਾਦ, ਗੁਰਦੀਪ ਸਿੰਘ ਭੰਡਾਲ, ਬਲਵਿੰਦਰ ਸਿੰਘ ਜੋਸਨ ਤਲਵੰਡੀ ਚੌਧਰੀਆਂ | 23-09-2026
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਟਿਕਟਾਂ ਦੀ ਦਾਅਵੇਦਾਰੀ ਪੇਸ਼ ਕਰਕੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟਿਕਟ ਲਈ 4 ਆਗੂਆਂ ਨੇ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਜਤਾਈ ਹੈ | ਇਸ ਹਲਕੇ ਤੋਂ ਉੱਘੇ ਕਾਰੋਬਾਰੀ ਤੇ ਰਾਈਸ ਮਿੱਲਰ ਜੈਪਾਲ ਗੋਇਲ, ਸ਼ੋ੍ਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਐਸ.ਓ.ਆਈ. ਦੇ ਦੁਆਬਾ ਜ਼ੋਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਕਮਲ ਸਿੰਘ ਵਿਰਕ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਪਿੰਡ ਤਲਵੰਡੀ ਚੌਧਰੀਆਂ ਦੇ ਸਰਪੰਚ ਤੇ ਸ਼ਹੀਦ ਭਾਈ ਰਾਮ ਸਿੰਘ ਦੇ ਭਤੀਜੇ ਬਲਵਿੰਦਰ ਸਿੰਘ ਜੋਸਨ ਮੁੱਖ ਦਾਅਵੇਦਾਰਾਂ ਵਿਚ ਸ਼ਾਮਲ ਹਨ | ਦੱਸਿਆ ਜਾਂਦਾ ਹੈ ਕਿ ਟਿਕਟ ਦੇ ਦਾਅਵੇਦਾਰ ਇਨ੍ਹਾਂ ਆਗੂਆਂ ਵਲੋਂ ਆਪਣੀਆਂ ਅਰਜ਼ੀਆਂ ਪਾਰਟੀ ਦੀ ਹਾਈਕਮਾਨ ਨੂੰ ਭੇਜ ਦਿੱਤੀਆਂ ਗਈਆਂ ਹਨ ਤੇ ਪਾਰਟੀ ਦੀ ਟਿਕਟਾਂ ਦੇਣ ਵਾਲੀ ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਇਸ ਹਲਕੇ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਦਾ ਫ਼ੈਸਲਾ ਹੋਵੇਗਾ | ਇਹ ਵੀ ਚਰਚਾ ਹੈ ਕਿ ਸੁਲਤਾਨਪੁਰ ਲੋਧੀ ਹਲਕੇ ਤੋਂ ਟਿਕਟ ਦਿਵਾਉਣ ਵਿਚ ਸੰਤ ਸਮਾਜ ਨਾਲ ਸਬੰਧਿਤ ਇਸ ਹਲਕੇ ਦੇ ਸੰਤ ਮਹਾਂਪੁਰਸ਼ਾਂ ਦੀ ਭੂਮਿਕਾ ਵੀ ਅਹਿਮ ਹੋਵੇਗੀ, ਇਨ੍ਹਾਂ ਵਿਚੋਂ ਦੋ ਉਮੀਦਵਾਰ ਇਨ੍ਹਾਂ ਸੰਤ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਲੈਣ ਲਈ ਯਤਨਸ਼ੀਲ ਹਨ | ਜਿੱਥੋਂ ਤੱਕ ਉੱਘੇ ਰਾਈਸ ਮਿੱਲਰਜ਼ ਜੈਪਾਲ ਗੋਇਲ ਦਾ ਸਵਾਲ ਹੈ ਉਹ ਫੱਤੂਢੀਂਗਾ ਦੇ ਰਹਿਣ ਵਾਲੇ ਹਨ ਤੇ ਇੱਥੇ ਹੀ ਉਨ੍ਹਾਂ ਦਾ ਕਾਰੋਬਾਰ ਹੈ | ਉਨ੍ਹਾਂ ਦਾ ਹਿੰਦੂ ਪਰਿਵਾਰਾਂ ਤੋਂ ਇਲਾਵਾ ਹੋਰ ਵਰਗਾਂ ਵਿਚ ਵੀ ਚੰਗਾ ਅਸਰ ਰਸੂਖ ਹੈ ਤੇ ਆਰਥਿਕ ਤੌਰ ’ਤੇ ਸਮਰੱਥ ਵੀ ਹਨ | ਇਸ ਹਲਕੇ ਤੋਂ ਟਿਕਟ ਦੇ ਤਕੜੇ ਦਾਅਵੇਦਾਰ ਹਨ | ਜਿੱਥੋਂ ਤੱਕ ਪਿੰਡ ਸੈਫਲਾਬਾਦ ਦੇ ਵਾਸੀ ਹਰਕਮਲ ਸਿੰਘ ਵਿਰਕ ਦਾ ਸਵਾਲ ਹੈ ਉਹ ਇਕ ਨਾਮਵਰ ਪਰਿਵਾਰ ਨਾਲ ਸਬੰਧਿਤ ਹਨ ਤੇ ਸ਼ੋ੍ਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਵਜੋਂ ਕਾਰਜਸ਼ੀਲ ਰਹਿ ਚੁੱਕੇ ਹਨ ਤੇ ਉਨ੍ਹਾਂ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਾਲ ਵੀ ਨੇੜਲੇ ਸਬੰਧ ਦੱਸੇ ਜਾ ਰਹੇ ਹਨ | ਉਹ ਟਿਕਟ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ | ਇਸੇ ਤਰ੍ਹਾਂ ਅਕਾਲੀ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਜੋ ਭਾਰਤੀ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਜਨਰਲ ਸਕੱਤਰ ਵਜੋਂ ਇਸ ਹਲਕੇ ਵਿਚ ਪਿਛਲੇ ਕਈ ਵਰਿ੍ਹਆਂ ਤੋਂ ਵਿਚਰ ਰਹੇ ਹਨ, ਨੇ ਵੀ ਮਜ਼ਬੂਤੀ ਨਾਲ ਆਪਣਾ ਦਾਅਵਾ ਪੇਸ਼ ਕੀਤਾ ਹੈ | ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਨਾਲ ਵੀ ਉਨ੍ਹਾਂ ਦੇ ਨੇੜਲੇ ਸਬੰਧ ਹਨ | ਇਸੇ ਤਰ੍ਹਾਂ ਹਲਕੇ ਦੇ ਸਭ ਤੋਂ ਵੱਡੇ ਪਿੰਡ ਤਲਵੰਡੀ ਚੌਧਰੀਆਂ ਦੇ ਸਰਪੰਚ ਤੇ ਸ਼ਹੀਦ ਭਾਈ ਰਾਮ ਸਿੰਘ ਦੇ ਭਤੀਜੇ ਬਲਵਿੰਦਰ ਸਿੰਘ ਜੋਸਨ ਜੋ ਕੰਬੋਜ ਭਾਈਚਾਰੇ ਨਾਲ ਸਬੰਧਿਤ ਹਨ ਜਿਨ੍ਹਾਂ ਦਾ ਆਪਣੇ ਪਿੰਡ ਤੇ ਹਲਕੇ ਵਿਚ ਵੀ ਚੰਗਾ ਜਾਤੀ ਅਸਰ ਰਸੂਖ ਹੈ ਨੇ ਵੀ ਟਿਕਟ ਦੀ ਦਾਅਵੇਦਾਰੀ ਜਤਾਉਣ ਤੋਂ ਬਾਅਦ ਆਪਣੇ ਕਰੀਬੀਆਂ ਨਾਲ ਸੰਪਰਕ ਬਣਾਉਣ ਲਈ ਸਰਗਰਮੀ ਸ਼ੁਰੂ ਕਰ ਦਿੱਤੀ ਹੈ ਤੇ ਉਹ ਆਪਣੇ ਵਸੀਲਿਆਂ ਰਾਹੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨਾਲ ਨਿਰੰਤਰ ਸੰਪਰਕ ਵਿਚ ਹਨ | ਪਤਾ ਲੱਗਾ ਹੈ ਕਿ ਇਸ ਹਲਕੇ ਤੋਂ ਕਿਸੇ ਵੀ ਆਗੂ ਨੂੰ ਟਿਕਟ ਦੇਣ ਤੋਂ ਪਹਿਲਾਂ ਪਾਰਟੀ ਵਲੋਂ ਉਸਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਜਾਵੇਗਾ ਤੇ ਜਿਸ ਵੀ ਆਗੂ ਦੇ ਸਿਰ ‘ਤੇ ਹਲਕਾ ਇੰਚਾਰਜ ਦਾ ਤਾਜ ਸਜੇਗਾ ਉਸੇ ਆਗੂ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ ਟਿਕਟ ਮਿਲੇਗੀ | ਇਹ ਵੀ ਚਰਚਾ ਪਿਛਲੇ ਦਿਨੀਂ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਇਕ ਆਗੂ ਵਲੋਂ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨਾਲ ਟਿਕਟ ਲੈਣ ਲਈ ਸੰਪਰਕ ਕੀਤਾ ਗਿਆ, ਪਰ ਇਸ ਸਬੰਧੀ ਕੋਈ ਠੋਸ ਹੁੰਗਾਰਾ ਨਾ ਮਿਲਣ ਤੋਂ ਬਾਅਦ ਉਨ੍ਹਾਂ ਮੁੜ ਆਪਣ ਪਾਰਟੀ ਵਿਚ ਰਹਿਣ ਦਾ ਮਨ ਬਣਾ ਲਿਆ ਹੈ | ਇਹ ਵੀ ਪਤਾ ਲੱਗਾ ਹੈ ਕਿ ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਇਕ ਪ੍ਰਮੁੱਖ ਆਗੂ ਨੇ ਹਲਕੇ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਨਾਲ ਵੀ ਸੰਪਰਕ ਕੀਤਾ ਤੇ ਜੋ ਉਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਕੀਤਾ ਜਾ ਸਕੇ | ਇੱਥੇ ਵਰਨਣਯੋਗ ਹੈ ਕਿ 2024 ਵਿਚ ਹੋਈ ਲੋਕ ਸਭਾ ਦੀ ਚੋਣ ਵਿਚ ਖ਼ਡੂਰ ਸਾਹਿਬ ਹਲਕੇ ਤੋਂ ਭਾਈ ਅੰਮਿ੍ਤਪਾਲ ਸਿੰਘ ਨੇ ਚੋਣ ਦੌਰਾਨ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ 32715 ਵੋਟ ਲੈ ਕੇ ਜੇਤੂ ਰਹੇ ਸਨ ਜਦਕਿ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 23222 ਵੋਟਾਂ ਪ੍ਰਾਪਤ ਹੋਈਆਂ ਸਨ |
ਪਿਛਲੀ ਖ਼ਬਰ ਸਮਰਾਏ ’ਚ ਕਰਵਾਇਆ ਪ੍ਰਸਿੱਧ ਛਿੰਝ ਮੇਲਾ ਅਗਲੀ ਖ਼ਬਰ ਲੋਹੀਆਂ ’ਚ ਸੀਵਰੇਜ ਤੇ ਟਰੀਟਮੈਂਟ ਪਲਾਂਟ ਦੇ ਪ੍ਰਾਜੈਕਟ ਤੈਅ ਸਮੇਂ ’ਚ ਮੁਕੰਮਲ ਹੋਣਗੇ -ਬਾਲ ਮੁਕੰਦ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।